ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ: ਅਗਲੇ ਤਿੰਨ ਦਿਨ ਮੌਸਮ ਰਹੇਗਾ ਖ਼ੁਸ਼ਕ, 11 ਮਈ ਤੋਂ ਮੁੜ ਮੀਂਹ ਤੇ ਹਨੇਰੀ ਦਾ 'ਯੈਲੋ ਅਲਰਟ'
ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਹੁਣ ਸ਼ੁੱਕਰਵਾਰ ਤੋਂ ਤਿੰਨ ਦਿਨ ਮੌਸਮ ਖ਼ੁਸ਼ਕ ਰਹੇਗਾ। ਉਸ ਤੋਂ ਬਾਅਦ 11 ਤੋਂ 13 ਮਈ ਤੱਕ ਇਕ ਮੁੜ ਹਨੇਰੀ ਤੇ ਬਾਰਿਸ਼ ਦਾ ਯੈਲੋ ਅਲਰਟ ਹੈ, ਜਿਸ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਤੇ ਗਰਜ-ਚਮਕ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ।
Publish Date: Fri, 08 May 2026 10:18 AM (IST)
Updated Date: Fri, 08 May 2026 10:24 AM (IST)
ਜਾਸ, ਲੁਧਿਆਣਾ : ਪੰਜਾਬ ’ਚ ਵੀਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਧੁੱਪ ਖਿੜੀ ਰਹੀ। ਕੁਝ ਜ਼ਿਲ੍ਹਿਆਂ ’ਚ ਹਲਕੇ ਬੱਦਲ ਛਾਏ ਰਹੇ ਤੇ ਕਿਤੇ-ਕਿਤੇ ਬੂੰਦਾਬੰਦੀ ਵੀ ਹੋਈ। 24 ਘੰਟਿਆਂ ’ਚ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਡਿੱਗਿਆ ਹੈ, ਜੋ ਕਿ ਆਮ ਨਾਲੋਂ 6.1 ਡਿਗਰੀ ਹੇਠਾਂ ਚੱਲ ਰਿਹਾ ਹੈ। ਜ਼ਿਲ੍ਹਾ ਫ਼ਰੀਦਕੋਟ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 39.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।