ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਮਿਨੀ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਔਰਤ ਸਮੇਤ ਤਿੰਨ ਦੀ ਮੌਤ
ਜਾਣਕਾਰੀ ਮੁਤਾਬਕ ਐਤਵਾਰ ਸਵੇਰੇ 9 ਵਜੇ ਦੇ ਕਰੀਬ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਮੁੱਲਾਂਪੁਰ ਰੋਡ ’ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਆਟੋ ਚਾਲਕ ਜਸਬੀਰ ਸਿੰਘ (45) ਅੱਠ ਸਵਾਰੀਆਂ ਨੂੰ ਆਪਣੇ ਆਟੋ ਵਿੱਚ ਬਿਠਾ ਕੇ ਮੁੱਲਾਪੁਰ ਰੋਡ ਤੋਂ ਹਾਈਵੇ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਥੋੜਾ ਜਿਹਾ ਅੱਗੇ ਪਹੁੰਚਿਆ ਤਾਂ ਸਾਹਮਣੇ ਆ ਰਹੇ ਇੱਕ ਤੇਜ਼ ਰਫਤਾਰ ਮਿਨੀ ਟਰੱਕ ਨੇ ਉਸ ਦੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
Publish Date: Sun, 29 Nov 2026 12:17 PM (IST)
Updated Date: Sun, 29 Nov 2026 12:30 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਹੰਬੜਾ ਰੋਡ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਆਟੋ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਆਟੋ ਵਿੱਚ ਬੈਠੇ ਇੱਕ ਹੀ ਪਰਿਵਾਰ ਦੇ ਪੰਜ ਜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਐਤਵਾਰ ਸਵੇਰੇ 9 ਵਜੇ ਦੇ ਕਰੀਬ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਮੁੱਲਾਂਪੁਰ ਰੋਡ ’ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਆਟੋ ਚਾਲਕ ਜਸਬੀਰ ਸਿੰਘ (45) ਅੱਠ ਸਵਾਰੀਆਂ ਨੂੰ ਆਪਣੇ ਆਟੋ ਵਿੱਚ ਬਿਠਾ ਕੇ ਮੁੱਲਾਪੁਰ ਰੋਡ ਤੋਂ ਹਾਈਵੇ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਥੋੜਾ ਜਿਹਾ ਅੱਗੇ ਪਹੁੰਚਿਆ ਤਾਂ ਸਾਹਮਣੇ ਆ ਰਹੇ ਇੱਕ ਤੇਜ਼ ਰਫਤਾਰ ਮਿਨੀ ਟਰੱਕ ਨੇ ਉਸ ਦੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਚਾਲਕ ਜਸਬੀਰ ਸਿੰਘ ਆਟੋ ਵਿੱਚ ਸਵਾਰ 65 ਸਾਲਾ ਸੁਰਿੰਦਰ ਕੌਰ ਅਤੇ 45 ਕੁ ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਟੋ ’ਚ ਸਵਾਰ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਰੂਪ ’ਚ ਫੱਟੜ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਥਾਣਾ ਲਾਡੂਵਾਲ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।