- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਦੌਰਾਨ ਪਿੱਛੋਂ ਆਏ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਹਾਦਸੇ ਮਗਰੋਂ ਉਥੋਂ ਲੰਘ ਰਹੇ ਰਾਹਗੀਰਾਂ ਨੇ ਬੱਚੇ ਦੀ ਰੋਣ ਦੀ ਆਵਾਜ਼ ਆਉਣ ’ਤੇ ਵੇਖਿਆ ਤਾਂ ਸੁਖਵੀਰ ਸਿੰਘ ਅਤੇ ਉਸ ਦੀ ਪਤਨੀ ਗਗਨਦੀਪ ਕੌਰ ਝਾੜੀਆਂ ਵਿੱਚ ਸਕੂਟਰੀ ਸਮੇਤ ਖੂਨ ਨਾਲ ਲੱਥਪੱਥ ਪਏ ਸਨ।

ਜਸਵੀਰ ਸਿੰਘ ਫਰਵਾਲੀ, ਪੰਜਾਬੀ ਜਾਗਰਣ, ਅਹਿਮਦਗੜ੍ਹ : ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਬਾਅਦ ਦੁਪਹਿਰ ਵਾਪਰੇ ਦਰਦਨਾਕ ਹਾਦਸੇ ਵਿੱਚ ਨੇੜਲੇ ਪਿੰਡ ਦਿਲਾਵਰਗੜ ਕੁੱਪ ਖੁਰਦ ਦੇ ਇੱਕ ਗਰੀਬ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ।
ਮਿ੍ਰਤਕ ਜੋੜੇ ਦੇ ਪਰਿਵਾਰ ਦੇ ਦੱਸਣ ਮੁਤਾਬਿਕ ਸੁਖਬੀਰ ਸਿੰਘ ਆਪਣੀ ਪਤਨੀ ਗਗਨਦੀਪ ਕੌਰ ਅਤੇ 5 ਸਾਲਾ ਬੱਚੇ ਨਾਲ ਪੋਹੀੜ ਵੱਲ ਆਪਣੀ ਐਕਟਿਵਾ ਸਕੂਟਰੀ ’ਤੇ ਦਵਾਈ ਲੈਣ ਲਈ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਆਏ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਹਾਦਸੇ ਮਗਰੋਂ ਉਥੋਂ ਲੰਘ ਰਹੇ ਰਾਹਗੀਰਾਂ ਨੇ ਬੱਚੇ ਦੀ ਰੋਣ ਦੀ ਆਵਾਜ਼ ਆਉਣ ’ਤੇ ਵੇਖਿਆ ਤਾਂ ਸੁਖਵੀਰ ਸਿੰਘ ਅਤੇ ਉਸ ਦੀ ਪਤਨੀ ਗਗਨਦੀਪ ਕੌਰ ਝਾੜੀਆਂ ਵਿੱਚ ਸਕੂਟਰੀ ਸਮੇਤ ਖੂਨ ਨਾਲ ਲੱਥਪੱਥ ਪਏ ਸਨ। ਸੁਖਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗਗਨਦੀਪ ਕੌਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਹ ਵੀ ਰਸਤੇ ਵਿਚ ਦਮ ਤੋੜ ਗਈ। ਉਨ੍ਹਾਂ ਦੇ ਬੇਟੇ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੁਖਬੀਰ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਆਪਣੀਆਂ ਚਾਰ ਭੈਣਾਂ ਨੂੰ ਛੱਡ ਗਿਆ ਹੈ।
ਥਾਣਾ ਸਦਰ ਅਹਿਮਦਗੜ੍ਹ ਦੀ ਮੁੱਖ ਅਫਸਰ ਗੁਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਨੂੰ ਖੰਗਾਲਿਆ ਜਾ ਰਿਹਾ ਅਤੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਦਿੱਤੀ ਹੈ। ਛੁੱਟੀ ਹੋਣ ਕਰਕੇ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਮ੍ਰਿਤਕ ਦੇਹਾਂ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਮ੍ਰਿਤਕ ਦੇਹਾਂ ਸੌਪ ਦਿੱਤੀਆਂ ਜਾਣਗੀਆਂ।