- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰੋਬਾਰੀ ਅਨੁਸਾਰ ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਉਹਨਾਂ ਦਾ ਪੂਰਾ ਪਰਿਵਾਰ ਮਾਨਸਿਕ ਤੌਰ ਤੇ ਬੇਹਦ ਪਰੇਸ਼ਾਨ ਹੈ। ਮੁਲਜ਼ਮ ਵੱਲੋਂ ਵਾਰ-ਵਾਰ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਆਖ਼ਿਰਕਾਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ। ਲੁਧਿਆਣਾ ਵਿੱਚ ਵਿਦੇਸ਼ੀ ਨੰਬਰਾਂ ਰਾਹੀਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਘਟਨਾ ਵਿੱਚ ਗਿੱਲ ਚੌਕ ਨੇੜੇ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਵਟਸਐਪ ਕਾਲਾਂ ਅਤੇ ਧਮਕੀ ਭਰੇ ਮੈਸੇਜ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗ ਕੀਤੀ ਗਈ। ਮੁਲਜ਼ਮ ਨੇ ਖੁਦ ਨੂੰ ਨੂੰ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਨਾਲ ਜੋੜਦਿਆਂ ਰਕਮ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ।
ਧਮਕੀਆਂ ਤੋਂ ਬਾਅਦ ਕਾਰੋਬਾਰੀ ਨੇ ਪੁਲਿਸ ਕੋਲ ਪਹੁੰਚ ਕਰਕੇ ਸੁਰੱਖਿਆ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਿੱਲ ਚੌਕ ਨੇੜੇ ਸਥਿਤ ਕੇਐਸ ਇਮੀਗ੍ਰੇਸ਼ਨ ਦੇ ਮਾਲਕ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਮੀਗ੍ਰੇਸ਼ਨ ਦਾ ਕੰਮ ਕਰਦਾ ਹੈ। ਕਰਨਪ੍ਰੀਤ ਨੇ ਦੱਸਿਆ ਕਿ ਬੀਤੇ ਦਿਨਾ ਤੋਂ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਕਾਲਾਂ ਅਤੇ ਧਮਕੀ ਭਰੇ ਰਹੇ ਹਨ।
ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਘਨਸ਼ਿਆਮਪੁਰੀਆ ਗਰੁੱਪ ਨਾਲ ਜੋੜ ਕੇ ਕਰਵਾਈ। ਉਸ ਨੇ ਦਾਅਵਾ ਕੀਤਾ ਕਿ ਉਹ ਇਸ ਵੇਲੇ ਇੰਗਲੈਂਡ ਵਿੱਚ ਬੈਠ ਕੇ ਪੂਰਾ ਨੈੱਟਵਰਕ ਚਲਾ ਰਿਹਾ ਹੈ। ਦੋਸ਼ੀ ਨੇ ਕਾਰੋਬਾਰੀ ਕੋਲੋਂ 50 ਲੱਖ ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਰਕਮ ਨਾ ਦਿੱਤੀ ਗਈ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ।
ਕਾਰੋਬਾਰੀ ਅਨੁਸਾਰ ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਉਹਨਾਂ ਦਾ ਪੂਰਾ ਪਰਿਵਾਰ ਮਾਨਸਿਕ ਤੌਰ ਤੇ ਬੇਹਦ ਪਰੇਸ਼ਾਨ ਹੈ। ਮੁਲਜ਼ਮ ਵੱਲੋਂ ਵਾਰ-ਵਾਰ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਆਖ਼ਿਰਕਾਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਦੋਸ਼ੀ ਖ਼ਿਲਾਫ਼ ਧਾਰਾਵਾਂ 308(2) (ਜ਼ਬਰਦਸਤੀ ਵਸੂਲੀ), 351(2) (ਅਪਰਾਧਿਕ ਧਮਕੀ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਧਰੋਂ ਤਫਤੀਸ਼ੀ ਅਫਸਰ ਏਐਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਕਾਰੋਬਾਰੀ ਦੇ ਬਿਆਨਾਂ ਅਤੇ ਡਿਜ਼ੀਟਲ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਜਿਸ ਵਿਦੇਸ਼ੀ ਨੰਬਰ ਤੋਂ ਕਾਲਾਂ ਆ ਰਹੀਆਂ ਹਨ, ਉਸ ਦੀ ਲੋਕੇਸ਼ਨ ਅਤੇ ਹੋਰ ਤਕਨੀਕੀ ਜਾਣਕਾਰੀ ਸਾਇਬਰ ਸੈੱਲ ਦੀ ਮਦਦ ਨਾਲ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਭਾਵੇਂ ਦੇਸ਼ ਵਿੱਚ ਹੋਵੇ ਜਾਂ ਵਿਦੇਸ਼ ਵਿੱਚ, ਉਸ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।