ਸਬ-ਤਹਿਸੀਲ ਕੰਪਲੈਕਸ ਦੀ ਮਨਜ਼ੂਰੀ ਮਿਲਣ 'ਤੇ ਮੁੰਡੀਆਂ ਦਾ ਧੰਨਵਾਦ
ਸਬ-ਤਹਿਸੀਲ ਕੰਪਲੈਕਸ ਦੀ ਮਨਜ਼ੂਰੀ ਮਿਲਣ 'ਤੇ ਮੁੰਡੀਆਂ ਦਾ ਧੰਨਵਾਦ
Publish Date: Wed, 25 Mar 2026 06:31 PM (IST)
Updated Date: Thu, 26 Mar 2026 04:05 AM (IST)

ਫੋਟੋ ਨੰਬਰ-5,6,7,8 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਾਹਨੇਵਾਲ ਅੰਦਰ ਸਬ-ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ ਮਨਜ਼ੂਰੀ ਦੇਣ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਟ੍ਰੇਡ ਵਿੰਗ ਜ਼ਿਲ੍ਹਾ ਦਿਹਾਤੀ ਵਾਈਸ ਚੇਅਰਮੈਨ ਰਾਜਦੀਪ ਭਾਟੀਆ, ਕੁਲਵਿੰਦਰ ਸ਼ਾਰਦੇ, ਸਤਵਿੰਦਰ ਸਿੰਘ ਹੈਪੀ, ਧਰਮਿੰਦਰ ਕੁਮਾਰ ਕਾਲੀ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਕਿਹਾ ਕਿ ਸਾਹਨੇਵਾਲ ਅੰਦਰ ਸਬ-ਤਹਿਸੀਲ ਕੰਪਲੈਕਸ ਦੀ ਬਹੁਤ ਜਾਂਦਾ ਲੋੜ ਸੀ, ਕਿਉਂਕਿ ਸਬ-ਤਹਿਸੀਲ ਦੇ ਦਫ਼ਤਰ ’ਚ ਹਰ ਰੋਜ਼ ਹਜ਼ਾਰਾਂ ਦੇ ਹਿਸਾਬ ਨਾਲ ਲੋਕ ਆਪਣਾ ਕੰਮ ਕਰਵਾਉਣ ਲਈ ਆਉਂਦੇ-ਜਾਂਦੇ ਹਨ, ਪਰ ਮੀਂਹ ਕਣੀ ਤੇ ਗਰਮੀ ਦੀ ਰੁੱਤ ’ਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਮੁੰਡੀਆਂ ਦੀ ਮਿਹਨਤ ਸਦਕਾ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਮੁੰਡੀਆਂ ਦੀ ਅਗਵਾਈ ’ਚ ਪੂਰੇ ਹਲਕਾ ਅੰਦਰ ਖੇਡ ਗਰਾਉਂਡਾਂ, ਸੜਕਾਂ ਤੋਂ ਇਲਾਵਾ ਹੋਰ ਵੀ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਕੰਮ ਜ਼ਮੀਨੀ ਪੱਧਰ ਤੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੋ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ ਉਹ ਇਕ-ਇਕ ਕਰ ਕੇ ਪੂਰੀਆਂ ਕੀਤੀਆਂ ਗਈਆਂ ਅਤੇ ਵਿਕਾਸ ਕਾਰਜਾਂ ਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਬ-ਤਹਿਸੀਲ ਸਾਹਨੇਵਾਲ ਦੇ ਕੰਪਲੈਕਸ ਨੂੰ ਬਣਾਉਣ ਲਈ ਕਰੀਬ 1064.09 ਲੱਖ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ‘ਆਪ’ ਵੱਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਜ਼ਮੀਨੀ ਪੱਧਰ ਤੇ ਪੂਰਾ ਕੀਤਾ ਜਾ ਰਿਹਾ ਹੈ।