- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਖੰਨਾ ‘ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸੁਖਵਿੰਦਰ ਸਿੰਘ ਸਲੌਦੀ, ਖੰਨਾ ਪੰਜਾਬੀ ਜਾਗਰਣ
ਖੰਨਾ : ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਖੰਨਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ’ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਸਬੰਧੀ ਗੁਰਦੁਆਰਾ ਸਾਹਿਬਾਨਾਂ ’ਚ ਗੁਰਮਤਿ ਸਮਾਗਮ ਦੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬਾਨਾਂ ’ਚ ਨਤਮਸਕ ਹੋਈਆਂ। ਗੁਰਦੁਆਰਾ ਸਾਹਿਬਾਨਾਂ ਨੂੰ ਫੁੱਲਾਂ ਅਤੇ ਰੋਸ਼ਨੀਆਂ ਨਾਲ ਸਜਾਇਆ ਗਿਆ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀਟੀ ਰੋਡ, ਖੰਨਾ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਗੁਰੂ ਨਾਨਕ ਨਗਰ, ਅਮਲੋਹ ਰੋਡ ਖੰਨਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਲਲਹੇੜੀ ਰੋਡ, ਗੁਰਦੁਆਰਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਸਮਾਧੀ ਰੋਡ ਅਤੇ ਖੰਨਾ ਦੇ ਵੱਖ-ਵੱਖ ਇਲਾਕਿਆਂ ’ਚ ਪ੍ਰਕਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
- ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ’ਚ ਪ੍ਰਕਾਸ਼ ਪੁਰਬ ਮਨਾਇਆ
ਖੰਨਾ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀਟੀ ਰੋਡ ਖੰਨਾ ਵਿਖੇ ਸਾਹਿਬ ਸੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ’ਚ ਵਿਸ਼ੇਸ਼ ਗੁਰਮਤਿ ਸਾਮਗਮ ਕਰਵਾਏ ਗਏ। ਜਿਸ ’ਚ ਸਵੇਰੇ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਜੀ ਭੋਗ ਪਾਏ ਗਏ। ਉਸ ਤੋਂ ਉਪਰੰਤ ਭਾਈ ਜਸਪਾਲ ਸਿੰਘ ਕੋਮਲ, ਭਾਈ ਗੁਰਮੀਤ ਸਿੰਘ ਜੀ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਵੱਲੋਂ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ ਗਿਆ। ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਦਰਸ਼ਨ ਸਿੰਘ ਖਜ਼ਾਨਚੀ, ਅਵਤਾਰ ਸਿੰਘ ਕੈਂਥ ਸੈਕਟਰੀ, ਹਰਵੀਰ ਸਿੰਘ ਕੋਹਲੀ, ਰਵਿੰਦਰ ਸਿੰਘ ਬੱਬਲੂ, ਅਮਰਬੀਰ ਸਿੰਘ ਬੈਨੀਪਾਲ, ਬਲਵਿੰਦਰ ਸਿੰਘ, ਹਰਵੀਰ ਸਿੰਘ ਸੋਨੂੰ, ਹਰਦੀਪ ਸਿੰਘ, ਰਜਿੰਦਰਬੀਰ ਸਿੰਘ, ਗੁਰਪ੍ਰੀਤ ਸਿੰਘ ਡੀਸੀ ਆਦਿ ਹਾਜ਼ਰ ਸਨ।
- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ’ਚ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਮਤਿ ਸਮਾਗਮ ਕਰਵਾਏ
ਖੰਨਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਦੇ ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਦੇ ਸਬੰਧ ’ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਉਪਦੇਸ਼ ਕਿਰਤ ਕਰੋ ਨਾਮ ਜਪੋ ਵੰਡ ਛਕੋ ਸੰਗਤ ਨੂੰ ਦ੍ਰਿੜ ਕਰਵਾਏ ਗਏ। ਭਾਈ ਹਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ, ਭਾਈ ਸੁਰਿੰਦਰ ਸਿੰਘ ਜੀ ਪਟਿਆਲੇ ਵਾਲੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਭਾਈ ਅਵਤਾਰ ਸਿੰਘ ਵੱਲੋਂ ਸੰਗਤਾਂ ਨੂੰ ਗੁਰਇਤਹਾਸ ਸਰਵਣ ਕਰਵਾਇਆ ਗਿਆ। ਸਮਗਾਮ ਦੀ ਸਮਪਾਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਪ੍ਰਸ਼ਾਦ ਸਿੰਘ ਭਾਟੀਆ, ਸਰਬਜੀਤ ਸਿੰਘ ਕਾਲੜਾ, ਸੁਦਰਸ਼ਨ ਸਿੰਘ,ਸੂਰਬੀਰ ਸਿੰਘ ਸੇਠੀ, ਗੋਪਾਲ ਸਿੰਘ, ਅਮਰਜੀਤ ਕੌਰ ਚੱਢਾ, ਅਨੂਪ ਕੌਰ, ਮਨੈਜਰ ਉਪਿੰਦਰ ਸਿੰਘ, ਸੇਵਾਦਾਰ ਸੁਖਵੀਰ ਸਿੰਘ, ਦਿਲਜੀਤ ਸਿੰਘ, ਪੱਪੂ ਪ੍ਰਧਾਨ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
- ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ’ਚ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਸਮਾਗਮ ਕਰਵਾਇਆ
ਖੰਨਾ : ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਗੁਰੂ ਨਾਨਕ ਨਗਰ ਅਮਲੋਹ ਰੋਡ ਖੰਨਾ ਵਿਖੇ ਸਾਹਿਬ ਸੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ’ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ। ਉਸ ਤੋਂ ਉਪਰੰਤ ਭਾਈ ਗੁਰਭਜਨ ਸਿੰਘ ਜੀ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਭਾਈ ਸੁਖਵਿੰਦਰ ਸਿੰਘ ਸਲੌਦੀ ਸਿੱਖ ਪ੍ਰਚਾਰਕ ਵੱਲੋਂ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ ਗਿਆ। ਸਮਾਪਤੀ ’ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪਾਲ ਸਿੰਘ, ਮੀਤ ਪ੍ਰਧਾਨ ਨੇਤਰ ਸਿੰਘ, ਬਿਸ਼ਨ ਸਿੰਘ ਖਜ਼ਾਨਚੀ, ਮੁੱਖ ਗ੍ਰੰਥੀ ਭਾਈ ਗੁਰਦੀਪ ਸਿੰਘ, ਸੁਰਿੰਦਰ ਸਿੰਘ ਜੇਈ, ਨਛੱਤਰ ਸਿੰਘ, ਗੁਲਜ਼ਾਰ ਸਿੰਘ ਅਤੇ ਜਗਤ ਸਿੰਘ ਆਦਿ ਹਾਜ਼ਰ ਸਨ।