ਪੱਤਰ ਪੇ੍ਰਰਕ, ਰਾੜਾ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਦੋਰਾਹਾ ਵੱਲੋਂ ਕਰਾਪ ਰੈਜੀਡੀਊ ਮੈਨੇਜਮੈਂਟ ਸਕੀਮ ਦੇ ਆਈਈਸੀ ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਸਰ ਵਿਖੇ ਡਾ. ਜਸਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਸੋਨੂੰ ਖੇਤੀਬਾੜੀ ਵਿਸਥਾਰ ਅਫਸਰ ਤੇ ਡਾ. ਤਰੁਣ ਗੁਪਤਾ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਪਿੰ੍ਸੀਪਲ ਗੁਰਮੀਤ ਕੌਰ ਛੀਨਾ, ਖੇਤੀਬਾੜੀ ਮਿਸਟ੍ਰੈਸ ਸੁਮਨਪ੍ਰਰੀਤ ਕੌਰ ਤੇ ਸਮੂਹ ਸਟਾਫ ਦੇ ਯਤਨਾਂ ਸਦਕਾ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ 'ਚ ਵਾਤਾਵਰਨ ਸੰਭਾਲ ਸਬੰਧੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਪੇਂਟਿੰਗ ਮੁਕਾਬਲੇ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਅੰਤ 'ਚ ਪਿੰ੍ਸੀਪਲ ਗੁਰਮੀਤ ਕੌਰ ਛੀਨਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਅਮਰਜੀਤ ਸਿੰਘ ਸਮੇਤ ਸਕੂਲ ਦਾ ਬਾਕੀ ਸਟਾਫ ਵੀ ਮੌਜੂਦ ਸੀ।