ਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੀ 48ਵੀਂ ਬਰਸੀ ਸਮਾਗਮ ਸਬੰਧੀ ਦੀਵਾਨ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇਸਦੇ ਨਾਲ ਹੀ 24, 25 ਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੇ ਭੋਗ ਪਾਏ ਜਾ ਰਹੇ ਹਨ।
ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ: ਸੰਪ੍ਰਦਾਇ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੀ 48ਵੀਂ ਬਰਸੀ ਸਮਾਗਮ ਸਬੰਧੀ ਦੀਵਾਨ ਅੱਜ ਤੋਂ ਸ਼ੁਰੂ ਹੋ ਰਹੇ ਹਨ। ਇਸਦੇ ਨਾਲ ਹੀ 24, 25 ਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੇ ਭੋਗ ਪਾਏ ਜਾ ਰਹੇ ਹਨ। ਜਿਸ ਸਬੰਧੀ ਅਸਥਾਨ ਦੇ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਗੁਰਨਾਮ ਸਿੰਘ ਅੜੈਚਾ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਮੋਹਣ ਸਿੰਘ ਮੁਕੰਦਪੁਰ, ਬਾਬਾ ਅਮਰ ਸਿੰਘ ਮੁਖ ਕਥਾਵਾਚਕ,ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮੁਕੰਦਪੁਰ, ਭਾਈ ਜਗਜੀਤ ਸਿੰਘ ਗਿੱਲ ਜੈਪੁਰ, ਪ੍ਰਿੰਸੀਪਲ ਡਾ ਗੁਰਨਾਮ ਕੌਰ ਚੰਡੀਗੜ੍ਹ ਆਦਿ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਰਸੀ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਢੁਕਵੇਂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਹੈ।
ਉਕਤ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 21 ਅਗਸਤ ਤੋਂ ਦੀਵਾਨ ਆਰੰਭ ਹੋਣਗੇ ਇਸੇ ਤਰ੍ਹਾਂ 24 ਅਗਸਤ ਦਿਨ ਵੀਰਵਾਰ ਨੂੰ ਸਵੇਰੇ ਮਹਾਪੁਰਸ਼ਾਂ ਦੀ ਨਿੱਘੀ ਯਾਦ ਵਿਚ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਉਪਰੰਤ 10 ਤੋਂ 4 ਵਜੇ ਤੱਕ ਕਵੀਸ਼ਰ ਅਤੇ ਢਾਡੀ ਦਰਬਾਰ ਸਜਾਇਆ ਜਾਵੇਗਾ 25 ਅਗਸਤ ਦਿਨ ਸ਼ੁੱਕਰਵਾਰ ਨੂੰ ਸਾਰਾ ਦਿਨ ਤੇ ਸਾਰੀ ਰਾਤ ਰੈਣ ਸੂਬਾਈ ਕੀਰਤਨ ਹੋਵੇਗਾ। ਜਿਸ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਤਖ਼ਤ ਸਹਿਬਾਂ ਦੇ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ, ਕਥਾ ਵਾਚਕ ਅਤੇ ਉੱਚ ਕੋਟੀ ਦੇ ਬੁਲਾਰਿਆਂ ਤੋਂ ਇਲਾਵਾ ਵੱਖ-ਵੱਖ ਸੰਪ੍ਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਦੁਆਰਾ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ। ਇਸੇ ਤਰ੍ਹਾਂ 26 ਅਗਸਤ ਦਿਨ ਸ਼ਨਿਚਰਵਾਰ ਨੂੰ ਸਵੇਰੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ 8 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਉਪਰੰਤ 9 ਤੋਂ 3 ਵਜੇ ਤੱਕ ਦੀਵਾਨ ਸਜਣਗੇ। ਰੋਜ਼ਾਨਾ ਹੀ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਗੁਰਬਾਣੀ ਦੇ ਕੀਰਤਨ ਵਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।