ਲਾਲਾ ਸਰਕਾਰੂ ਮੱਲ ਸਰਵਹਿਤਕਾਰੀ ਵਿੱਦਿਆ ਮੰਦਰ ਦਾ ਸਾਲਾਨਾ ਸਮਾਗਮ ਹੋਇਆ ਲਾਲਾ ਸਰਕਾਰੂ ਮੱਲ ਸਰਵਹਿਤਕਾਰੀ ਵਿੱਦਿਆ ਮੰਦਰ ਦਾ ਸਾਲਾਨਾ ਸਮਾਗਮ ਹੋਇਆ
Publish Date: Sat, 21 Nov 2026 06:36 PM (IST)
Updated Date: Sun, 22 Nov 2026 04:04 AM (IST)
* ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਸਮਾਂ * ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਸੌਂਦ, ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਦਾ ਦਿੱਤਾ ਸੰਦੇਸ਼ ਪੀ 07 : ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ, ਆਏ ਮਹਿਮਾਨ ਤੇ ਸਕੂਲ ਪ੍ਰਬੰਧਕ। ਪੀ 08 : ਪ੍ਰੋਗਰਾਮ ਪੇਸ਼ ਕਰਦੇ ਬੱਚੇ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਖੰਨਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਾਲਾ ਸਰਕਾਰੂ ਮੱਲ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ ‘ਅਭਿਉਦੈ’ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸਮਾਗਮ ’ਚ ਪਹੁੰਚੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪਤਵੰਤਿਆਂ ਤੇ ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਮਾਂ ਸਰਸਵਤੀ ਜੀ ਦੇ ਸਨਮੁਖ ਜੋਤ ਜਗਾ ਕੇ ਅਤੇ ਫੁੱਲ ਅਰਪਿਤ ਕਰਕੇ ਕੀਤੀ ਗਈ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਤੇ ਸਮਾਜਿਕ ਵਿਸ਼ਿਆਂ ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੌਰਾਨ ਭੰਗੜਾ, ਗਿੱਧਾ, ਵਾਇਸ ਆਫ਼ ਭਾਰਤ, ਵਿੰਗਜ਼ ਟੂ ਡਰੀਮ ਸਮੇਤ ਕਈ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਮਨੋਰੰਜਨ ਦੇ ਨਾਲ-ਨਾਲ ਪ੍ਰੇਰਨਾਦਾਇਕ ਸੰਦੇਸ਼ ਵੀ ਦਿੱਤੇ। ਸਕੂਲ ਦੇ ਪ੍ਰਧਾਨ ਦੇਵ ਕ੍ਰਿਸ਼ਨ ਢੰਡ ਨੇ ਸਮਾਗਮ ’ਚ ਪਹੁੰਚੇ ਮਹਿਮਾਨਾਂ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਸੱਭਿਆਚਾਰਕ ਪੇਸ਼ਕਾਰੀਆਂ ਤੱਕ ਸੀਮਤ ਨਹੀਂ, ਸਗੋਂ ਸਾਰਿਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਸਾਬਕਾ ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ ਨੇ ਸਕੂਲ ਦੀ ਤਰੱਕੀ ਲਈ ਪ੍ਰਬੰਧਕ ਕਮੇਟੀ, ਪ੍ਰਿੰਸੀਪਲਾਂ ਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਨੂੰ ਉੱਚਾਈਆਂ ਤੱਕ ਪਹੁੰਚਾਉਣ ’ਚ ਯੋਗਦਾਨ ਪਾਉਣ ਵਾਲੇ ਸਵਰਗੀ ਰਾਮ ਪ੍ਰਕਾਸ਼ ਲਾਂਬਾ, ਸਵਰਗੀ ਅਸ਼ੋਕ ਕੁਮਾਰ ਤਿਵਾੜੀ, ਸਵਰਗੀ ਬ੍ਰਿਜ ਲਾਲ ਗੁਪਤਾ, ਸਵਰਗੀ ਬੀਕੇ ਗਰਗ, ਸਵਰਗੀ ਸਤਪਾਲ ਵਿਜ, ਸਵਰਗੀ ਦੀਵਾਨ ਚੰਦ ਤੇ ਸਵਰਗੀ ਅੰਮ੍ਰਿਤ ਲਾਲ ਦੇ ਪਰਿਵਾਰਾਂ ਤੋਂ ਇਲਾਵਾ ਡਾ. ਹੰਸ ਰਾਜ ਸੂਦ, ਓਮ ਪ੍ਰਕਾਸ਼ ਛਾਬੜਾ ਤੇ ਗੁਰਦਿਆਲ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅੰਤ ’ਚ ਪ੍ਰਿੰਸੀਪਲ ਡਾ. ਮਨੋਜ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੁੱਖ ਸਰਪ੍ਰਸਤ ਸੰਸਾਰ ਚੰਦ, ਸਰਪ੍ਰਸਤ ਰਾਜਕੁਮਾਰ ਸਾਹਨੇਵਾਲੀਆ, ਜਨਰਲ ਸਕੱਤਰ ਵਿਨੋਦ ਕੁਮਾਰ, ਪ੍ਰਬੰਧਕ ਪਰਮਜੀਤ ਸਿੰਘ ਪੰਮੀ, ਪ੍ਰਬੰਧਕ ਸੰਦੀਪ ਗੋਇਲ ਪ੍ਰ. ਰਮੇਸ਼ ਚੰਦਰ ਸਰਵਹਿਤਕਾਰੀ ਵਿੱਦਿਆ ਮੰਦਰ, ਸਾਬਕਾ ਪ੍ਰਧਾਨ ਓਮ ਪ੍ਰਕਾਸ਼ ਸਚਦੇਵਾ, ਸਾਬਕਾ ਪ੍ਰਧਾਨ ਵਿਨੋਦ ਵਸ਼ਿਸ਼ਟ, ਮੈਂਬਰ ਅਸ਼ੋਕ ਕੁਮਾਰ ਵਿਜ, ਰਵਿੰਦਰ ਸਿੰਘ, ਸੰਜੇ ਗੁਪਤਾ, ਸੁਨੀਤਾ ਲਾਂਬਾ, ਪ੍ਰਵੀਨ ਕੁਮਾਰ, ਨਿਰਵਿਕਾਰ ਧਾਬੜਾ, ਆਦਰਸ਼ ਸੂਦ ਤੇ ਪ੍ਰਿੰਸੀਪਲ ਤ੍ਰਿਪਤੀ ਲੁੰਬਾ ਸਮੇਤ ਹੋਰ ਪਤਵੰਤੇ ਮੌਜੂਦ ਸਨ। ਮੰਤਰੀ ਸੌਂਦ ਦੇ ਨਾਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਓਐਸਡੀ ਕਰੁਣ ਅਰੋੜਾ, ਪੀਏ ਮਹੇਸ਼ ਕੁਮਾਰ, ਕੌਂਸਲਰ ਹਰਜੀਤ ਸਿੰਘ ਭਾਟੀਆ, ਟ੍ਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਹੋਣਹਾਰ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬੋਰਡ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਤੇ ਖੇਡਾਂ ਦੇ ਖੇਤਰ ’ਚ ਰਾਜ ਅਤੇ ਰਾਸ਼ਟਰੀ ਪੱਧਰ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੰਤਰੀ ਸੌਂਦ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਮੋਬਾਈਲ ਤੋਂ ਦੂਰ ਰੱਖ ਕੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਮਾਪੇ : ਮੰਤਰੀ ਸੌਂਦ ਮੁੱਖ ਮਹਿਮਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਕੂਲ ਪ੍ਰਿੰਸੀਪਲਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਮੰਤਰੀ ਸੌਂਦ ਨੇ ਵਿਦਿਆਰਥੀਆਂ ਦੀ ਸੇਵਾ ਭਾਵਨਾ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਮੋਬਾਈਲ ਫੋਨ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਨੂੰ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖਣ।