v> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ 100 ਗਰਾਮ ਹੈਰੋਇਨ ਸਮੇਤ ਮੁਹੱਲਾ ਚਰਨ ਨਗਰ ਟਿੱਬਾ ਰੋਡ ਦੇ ਵਾਸੀ ਅੰਗਰੇਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ,ਜਦੋਂ ਉਹ ਆਟੋ ਵਿੱਚ ਸਵਾਰ ਹੋ ਕਰੇ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ ।

ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਾਜਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਮੁਲਜਮ ਆਟੋ ਚਲਾਉਣ ਦਾ ਕੰਮ ਕਰਦਾ ਹੈ। ਪੁਲਿਸ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਆਟੋ ਵਿੱਚ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਸੂਫ਼ੀਆਂ ਚੌਕ ਵਿੱਚ ਨਾਕਾਬੰਦੀ ਕਰਕੇ ਮੁਲਜ਼ਮ ਨੁੰ ਆਟੋ ਸਮੇਤ ਕਾਬੂ ਕੀਤਾ । ਤਲਾਸ਼ੀ ਦੇ ਦੌਰਾਨ ਮੁਲਜਮ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁੱਛਗਿੱਛ ਦੇ ਦੌਰਾਨ ਪੁਲਿਸ ਨੂੰ ਪਤਾ ਲਗਾ ਕੇ ਮੁਲਜ਼ਮ ਹੈਰੋਇਨ ਅੰਮ੍ਰਿਤਸਰ ਦੇ ਇਕ ਵਿਅਕਤੀ ਕੋਲੋ ਲੈ ਕੇ ਆਇਆ ਹੈ। ਪੁਲਿਸ ਮੁਲਜ਼ਮ ਨੂੰ ਬੁੱਧਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰੇਗੀ । ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੇ ਦੌਰਾਨ ਮੁਲਜ਼ਮ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।

Posted By: Tejinder Thind