ਸ਼ਰਧਾ ਨਾਲ ਮਨਾਇਆ ਸਾਹਿਬ-ਏ-ਕਮਾਲ ਦਾ ਪ੍ਰਕਾਸ਼ ਦਿਹਾੜਾ
ਵੱਖ ਵੱਖ ਥਾਈਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
Publish Date: Tue, 06 Jan 2026 07:19 PM (IST)
Updated Date: Wed, 07 Jan 2026 04:06 AM (IST)

ਵੱਡੀ ਗਿਣਤੀ ਗੁਰੂ ਘਰਾਂ ’ਚ ਨਤਮਸਤਕ ਹੋਈ ਸੰਗਤ, ਅਤੁੱਟ ਵਰਤਾਏ ਗਏ ਗੁਰੂ ਕੇ ਲੰਗਰ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਬਾਦਸ਼ਾਹ ਦਰਵੇਸ਼, ਸਾਹਿਬ-ਏ-ਕਮਾਲ ਦਸਮ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨਗਰ ’ਚ ਵੱਖ ਵੱਖ ਥਾਈਂ ਧਾਰਮਿਕ ਸਮਾਗਮ ਕਰਵਾਏ ਗਏ, ਜਿੱਥੇ ਕਵੀਸ਼ਰੀ ਜਥਿਆਂ ਨੇ ਵਾਰਾਂ ਰਾਹੀਂ ਤੇ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਠੰਢ ਦੇ ਬਾਵਜੂਦ ਦੂਰੋਂ-ਦੂਰੋਂ ਪਹੁੰਚੀਆਂ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ ਤੇ ਲੰਗਰ ਛਕਿਆ। ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਕ) ਵਿਖੇ ਵੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਪੰਥ ਦੇ ਪ੍ਰਸਿੱਧ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਕੋਮਲ, ਬੀਬੀ ਪਰਵਿੰਦਰ ਕੌਰ ਖਾਲਸਾ, ਭਾਈ ਰਜਿੰਦਰ ਸਿੰਘ ਕੋਮਲ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਤੇ ਉਨ੍ਹਾਂ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡ. ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮ ਪਿਤਾ ਦੇ ਜੀਵਨ, ਬਲੀਦਾਨ ਤੇ ਖਾਲਸਾ ਪੰਥ ਦੀ ਸਾਜਨਾ ਬਾਰੇ ਪ੍ਰਕਾਸ਼ ਪਾਇਆ ਤੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ ਪਨੇਸਰ, ਲਖਵਿੰਦਰ ਸਿੰਘ ਲੱਖਾ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਮੋਹਣ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਦਵਿੰਦਰ ਕੌਰ ਸੋਹਲ, ਤਨਵੀਰ ਕੌਰ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਸੁਨੀਲ ਕੁਮਾਰ, ਗੁਰਮੀਤ ਸਿੰਘ, ਗੁਰਦੇਵ ਸਿੰਘ ਖੁੱਲਰ ਵੀ ਗੁਰੂ ਘਰ ਨਤਮਸਤਕ ਹੋਏ। ਬਾਕਸ-- ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ, ਕਵੀਸ਼ਰ ਬਲਵੀਰ ਸਿੰਘ ਫੁੱਲਾਵਾਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਹਰਸਿਮਰਨਜੀਤ ਸਿੰਘ ਤੇ ਉਨ੍ਹਾਂ ਦੇ ਜਥੇ ਵੱਲੋਂ ਸ਼ਬਦ ਕੀਰਤਨ, ਗੁਰਬਾਣੀ ਵਿਚਾਰਾਂ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਕੌਂਸਲਰ ਸੋਹਣ ਸਿੰਘ ਗੋਗਾ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪਲਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ਸੰਗੀਤ ਸਿਨੇਮਾ ਵਾਲੇ, ਨਰਿੰਦਰ ਸਿੰਘ ਉੱਭੀ, ਹਰੀ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਟੋਨੀ ਦਹੇਲਾ, ਅਵਤਾਰ ਸਿੰਘ ਘੜਿਆਲ, ਜੋਗਾ ਸਿੰਘ, ਬਲਵੀਰ ਸਿੰਘ ਸੌਂਦ, ਗੁਰਵਿੰਦਰ ਸਿੰਘ ਗਿੰਦਾ, ਹਰਭਜਨ ਕੌਰ, ਸੁਰਜੀਤ ਕੌਰ, ਮਨਜੀਤ ਕੌਰ, ਇਕਬਾਲ ਸਿੰਘ ਬਾਲੀ, ਕੁਲਵਿੰਦਰ ਸਿੰਘ ਕਲਸੀ ਵੀ ਗੁਰੂ ਘਰ ਨਤਮਸਤਕ ਹੋਏ। ਇਸ ਤੋਂ ਇਲਾਵਾ ਨਿਊ ਜਨਤਾ ਨਗਰ ਸਥਿਤ ਗੁਰਦੁਆਰਾ ਨਾਮ ਸਿਮਰਨ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।