- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ ਵੱਖ ਗੁਰਦੁਆਰਿਆਂ ‘ਚ ਸਰਬੰਸਦਾਨੀ ਦਸਵੇਂ ਪਾਤਿਸ਼ਾਹ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ |ਤੇ ਖੰਨਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਗਿਆ। ਖੰਨਾ ’ਚ ਗੁਰਦੁਆਰਿਆਂ ਨੂੰ ਫੁੱਲਾਂ ਅਤੇ ਰੋਸ਼ਨੀਆਂ ਨਾਲ ਸਜਾਇਆ ਗਿਆ। ਸੰਗਤਾਂ ਵੱਲੋਂ ਗੁਰੁ ਘਰਾਂ ’ਚ ਪਹੁੰਚ ਕੇ ਵੱਡੀ ਗਿਣਤੀ ’ਚ ਨਤਮਸਤਕ ਹੋਈ। ਸਰਬੰਸਦਾਨੀ ਅੰਮ੍ਰਤ ਦੇ ਦਾਤੇ ਦਸਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀਟੀ ਰੋਡ, ਗੁਰਦੁਆਰਾ ਸਿੰਘ ਸਭਾ ਮਾਤਾ ਰਾਣੀ ਮੁਹੱਲਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਮਰਾਲਾ ਰੋਡ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਸਮਰਾਲਾ ਰੋਡ, ਗੁਰਦੁਆਰਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਸਾਹਿਬ ਮਾਲੇਰਕੋਟਲਾ ਰੋਡ, ਗੁਰਦੁਆਰਾ ਰਾਮਗੜ੍ਹੀਆ ਭਵਨ ਜੀਟੀ ਰੋਡ, ਅਤੇ ਖੰਨਾ ਦੇ ਵੱਖ-ਵੱਖ ਗੁਰੂ ਘਰਾਂ ’ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।
--------------------------------------
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ
ਖੰਨਾ: ਸਰਬੰਸਦਾਨੀ ਅੰਮ੍ਰਿਤ ਦੇ ਦਾਤੇ ਧੰਨ ਧੰਨ ਸ੍ਰੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ।ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ।ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਇਸਤਰੀ ਸਤਿਸੰਗ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਭਾਈ ਲਵਪ੍ਰੀਤ ਸਿੰਘ ਜੀ ਅਤੇ ਭਾਈ ਲਖਵਿੰਦਰ ਸਿੰਘ ਜੀ ਪਟਿਆਲੇ ਵਾਲਿਆਂ ਨੇ ਸੰਗਤਾਂ ਨੂੰ ਰਸ ਭਿੰਨੇ੍ਹ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਕੈਂਥ ਸਕੱਤਰ ਨੇ ਕਿਹਾ ਕਿ ਦਸਵੇਂ ਪਾਤਿਸ਼ਾਹ ਜੀ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਜਾਤ-ਪਾਤ ਦਾ ਭੇਦ ਖਤਮ ਕਰਕੇ ਸਭ ਨੂੰ ਬਰਾਬਰਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਮਤਿ ਸਮਾਗਮ ਦੀ ਸਮਾਪਤੀ ਤੇ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਸੈਕਟਰੀ ਅਵਤਾਰ ਸਿੰਘ ਕੈਂਥ, ਦਰਸ਼ਨ ਸਿੰਘ ਗਿੱਲ, ਹਰਬੀਰ ਸਿੰਘ ਸੋਨੂੰ, ਰਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀਸੀ, ਅਮਰਬੀਰ ਸਿੰਘ ਬੈਨੀਪਾਲ, ਮਨਪ੍ਰੀਤ ਸਿੰਘ ਬੱਗਾ, ਜਸਵਿੰਦਰ ਸਿੰਘ, ਸ਼ੈਕੀ ਬਖਸ਼ੀ, ਕਿਰਨਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਸਿਮਰਨ ਕੌਰ, ਬੀਬੀ ਕਮਲਪ੍ਰੀਤ ਕੌਰ, ਆਦਿ ਹਾਜ਼ਰ ਸਨ।
----
ਗੁਰਦੁਆਰਾ ਸਿੰਘ ਸਭਾ ‘ਚ ਪ੍ਰਕਾਸ਼ ਪੁਰਬ ਮਨਾਇਆ
ਖੰਨਾ:ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਖੇ ਕਲਗੀਧਰ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਸਬੰਧ ਵਿੱਚ ਗੁਰੂ ਘਰ ‘ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ।ਉਸ ਤੋਂ ਉਪਰੰਤ ਭਾਈ ਹਰਵਿੰਦਰ ਸਿੰਘ ਜੀ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ । ਭਾਈ ਅਵਤਾਰ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੇ ਗੁਰ ਇਤਿਹਾਸ ਨਾਲ ਨਿਹਾਲ ਕੀਤਾ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੌਕੇ ਪ੍ਰਧਾਨ ਗੁਰਪ੍ਰਸਾਦਿ ਸਿੰਘ ਭਾਟੀਆ, ਮੀਤ ਪ੍ਰਧਾਨ ਸਰਬਜੀਤ ਸਿੰਘ ਕਾਲੜਾ, ਸੁਦਰਸ਼ਨ ਸਿੰਘ, ਬੀਬੀ ਅਮਰਜੀਤ ਕੌਰ ਚੱਢਾ, ਗੋਪਾਲ ਸਿੰਘ, ਮਨੈਜਰ ਉਪਿੰਦਰ ਸਿੰਘ, ਸੂਰਬੀਰ ਸਿੰਘ ਸੇਠੀ, ਆਦਿ ਹਾਜਰ ਸਨ।
----
ਗੁਰਦੁਆਰਾ ਗੁਰੂ ਨਾਨਕ ਸਤਿਸੰਗ ਰਾਮਗੜ੍ਹੀਆ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਖੰਨਾ: ਗੁਰਦੁਆਰਾ ਗੁਰੁ ਨਾਨਕ ਸਤਿਸੰਗ ਰਾਮਗੜ੍ਹੀਆ ਬੁੱਕਸ ਮਾਰਕੀਟ ਖੰਨਾ ’ਚ ਦਸਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਦੇ ਸਬੰਧ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਕ੍ਰਿਪਾਲ ਸਿੰਘ ਜੀ ਖੰਨੇ ਵਾਲਿਆਂ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਡਾ. ਅਵਤਾਰ ਸਿੰਘ ਅਨੇਤਾ ਸਕੱਤਰ, ਬਰਜਿੰਦਰ ਸਿੰਘ, ਡਾਕਟਰ ਹਰਭਜਨ ਸਿੰਘ, ਨਰਪਿੰਦਰ ਸਿੰਘ, ਬੀਬੀ ਰੁਪਿੰਦਰ ਕੌਰ, ਪੁਸ਼ਪਿੰਦਰ ਕੌਰ, ਸੰਦੀਪ ਕਾਲੀ ਰਾਓ ਆਦਿ ਹਾਜ਼ਰ ਸਨ।
---------------------------------------
ਗੁਰਬਾਣੀ ਕੰਠ ਮੁਕਾਬਲੇ ਕਰਵਾਏ
ਜੇਤੂਆਂ ਨੂੰ ਨਕਦ ਇਨਾਮ ਅਤੇ ਪ੍ਰਾਈਜ਼ ਦੇ ਸਨਮਾਨਿਤ ਕੀਤਾ ਗਿਆ
ਸੁਖਵਿੰਦਰ ਸਿੰਘ ਸਲੌਦੀ ਖੰਨਾ, ਪੰਜਾਬੀ ਜਾਗਰਣ
ਖੰਨਾ : ਅਯੋਕੇ ਸਮੇਂ ‘ਚ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰਬਾਣੀ ਅਤੇ ਆਪਣੇ ਵਿਰਸੇ ਨਾਲ ਜੋੜਨ ਲਈ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪੀਰ ਖਾਨਾ ਰੋਡ, ਖੰਨਾ ਵਿਖੇ ਅਮਰਜੀਤ ਸਿੰਘ ਘਟੌਹੜਾ ਅਤੇ ਅੰਮ੍ਰਿਤਪਾਲ ਸਿੰਘ ਘਟੌਹੜਾ ਦੇ ਪਰਿਵਾਰ ਵੱਲੋਂ ਆਪਣੀ ਮਾਤਾ ਸਵ. ਗੁਰਦੀਪ ਕੌਰ ਘਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ ਅਤੇ ਬੱਚੇ ਬੱਚੀਆਂ ਨੇ ਹਿੱਸਾ ਲਿਆ। ਦੋ ਗਰੁੱਪਾਂ ਵਿਚ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਜੱਜ ਵਜੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਮੱਖਣ ਸਿੰਘ ਜੰਡੂ ਨੇ ਸੇਵਾ ਨਿਭਾਈ, ਇਸ ਦੌਰਾਨ ਪਹਿਲਾ ਗਰੁੱਪ 5 ਸਾਲ ਤੋਂ 10 ਸਾਲ ਅਤੇ ਦੂਜਾ ਗਰੁੱਪ 10 ਤੋਂ 15 ਸਾਲ ਦੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ।ਪਹਿਲੇ ਗਰੁੱਪ ‘ਚ ਰਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ।ਦੂਸਰੇ ਗਰੁੱਪ ‘ਚ ਹਰਨੂਰ ਸਿੰਘ ਨੇ ਦੂਸਰਾ ਅਤੇ ਉਦੈਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਦੂਸਰੇ ਗਰੁੱਪ ‘ਚ ਰੁਪਿੰਦਰ ਕੌਰ ਨੇ ਪਹਿਲਾ ਸਥਾਨ, ਸਿਮਰਬੀਰ ਕੌਰ ਸਲੌਦੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਨਿਹਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਮੁਕਾਬਲੇ ਦੇ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਬੱਚਿਆਂ ਦਾ ਘਟਹੌੜਾ ਪਰਿਵਾਰ ਅਤੇ ਬੀਬੀ ਅਮਰਜੀਤ ਕੌਰ ਚੱਢਾ ਵੱਲੋਂ ਨਕਦ ਇਨਾਮ ਦੇ ਸਨਮਾਨਿਤ ਕੀਤਾ ਗਿਆ।