ਸਰਵਣ ਸਿੰਘ ਭੰਗਲਾਂ, ਸਮਰਾਲਾ : ਗੁਰਦੁਆਰਾ ਟਿੱਬੀ ਸਾਹਿਬ ਨਰੈਣਸਰ ਦੇ ਸਰਪ੍ਰਸਤ ਸੰਤ ਰਣਧੀਰ ਸਿੰਘ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਮੁਹਿੰਮ ਨੂੰ ਤੋਰਦਿਆਂ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਪੁਰਾਤਨ ਛਾਂਦਾਰ, ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ। ਉੁਨ੍ਹਾਂ ਕਿਹਾ ਅੱਜਕੱਲ ਦਾ ਵਾਤਾਵਰਨ ਦਿਨੋ-ਦਿਨ ਵੱਧਦੇ ਜਾ ਰਹੇ ਪ੍ਰਦੂਸ਼ਣ ਕਰਕੇ ਪੁਲੀਤ ਹੁੰਦਾ ਜਾ ਰਿਹਾ ਹੈ ਤੇ ਰੁੱਖਾਂ ਦੀ ਧੜਾਧੜ ਕਟਾਈ ਹੋਣ ਕਰਕੇ ਧਰਤੀ ਦੀ ਤਪਸ਼ ਦਾ ਸੰਤੁਲਨ ਵੀ ਵਿਗੜ ਗਿਆ ਹੈ, ਜਿਸਦੀ ਭਰਪਾਈ ਕਰਨ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਵੀ ਸਾਰਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਉਨਾਂ ਦੀ ਸੰਭਾਲ ਕਰਨ ਲਈ ਨੌਜਵਾਨਾਂ ਦੀ ਡਿਊਟੀ ਲਗਾਈ ਜਾਵੇਗੀ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਹੋ ਸਕੇ।

ਇਸ ਮੌਕੇ ਰਛਪਾਲ ਸਿੰਘ ਗਿੱਲ, ਹਰਜਿੰਦਰ ਸਿੰਘ ਨੋਨੀ, ਗੁਰਚਰਨ ਸਿੰਘ ਗਿੱਲ, ਜਗਰੂਪ ਸਿੰਘ ਆਦਿ ਹਾਜ਼ਰ ਸਨ।