ਨਾਬਾਲਿਗਾ ਨੂੰ ਵਰਗਲਾਉਣ ਵਾਲਾ ਨਾਮਜ਼ਦ
ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਵਰਗਲਾਉਣ ਵਾਲਾ ਨਾਮਜਦ
Publish Date: Tue, 24 Mar 2026 08:01 PM (IST)
Updated Date: Wed, 25 Mar 2026 04:11 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਮੁਲਜ਼ਮ ਖਿਲਾਫ਼ ਥਾਣਾ ਫੋਕਲ ਪੁਆਇੰਟ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਵਰਗਲਾਈ ਗਈ ਨਾਬਾਲਿਗ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਫੋਕਲ ਪੁਆਇੰਟ ਫੇਜ਼ ਪੰਜ ਦੇ ਰਹਿਣ ਵਾਲੇ ਸੁਨੀਲ ਕੁਮਾਰ ਖਿਲਾਫ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦੀ ਕਰੀਬ 15 ਸਾਲ ਦੀ ਨਾਬਾਲਿਗ ਲੜਕੀ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਹੁਣ ਤੱਕ ਵਾਪਸ ਨਹੀਂ ਆਈ। ਉਨ੍ਹਾਂ ਲੜਕੀ ਦੀ ਭਾਲ ’ਚ ਭੱਜ-ਦੌੜ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਫੋਕਲ ਪੁਆਇੰਟ ਇਲਾਕੇ ਦੀ ਇੱਕ ਫੈਕਟਰੀ ਵਿੱਚ ਰਹਿਣ ਵਾਲਾ ਸੁਨੀਲ ਨਾਂ ਦਾ ਲੜਕਾ ਉਸ ਦੀ ਨਾਬਾਲਿਗ ਲੜਕੀ ਉੱਪਰ ਮਾੜੀ ਨਜ਼ਰ ਰੱਖਦਾ ਸੀ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਮੁਲਜ਼ਮ ਸੁਨੀਲ ਹੀ ਉਸ ਦੀ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।