ਮੁਲਾਜ਼ਮਾਂ ਲਈ ਆਉਣ ਵਾਲਾ ਸਮਾਂ ਮੁਸ਼ਕਿਲਾਂ ਭਰਿਆ ਹੋ ਸਕਦੈ : ਵਾਲੀਆ
ਮੁਲਾਜ਼ਮਾਂ ਲਈ ਆਉਣ ਵਾਲਾ ਸਮਾਂ ਮੁਸ਼ਕਿਲਾਂ ਭਰਿਆ ਹੋ ਸਕਦੈ -ਵਾਲੀਆ
Publish Date: Fri, 01 May 2026 06:28 PM (IST)
Updated Date: Fri, 01 May 2026 06:29 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਪੀਏਯੂ ਇੰਪਲਾਈਜ਼ ਯੂਨੀਅਨ, ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਅਤੇ ਪੀਏਯੂ ਪੈਨਸ਼ਨਰ ਐਂਡ ਰਿਟਾਇਰਜ਼ ਵੈਲਫੇਅਰ ਐਸੋਸੀਸ਼ਨ ਵੱਲੋਂ ਸ਼ੁੱਕਰਵਾਰ ਨੂੰ ਯੂਨੀਅਨ ਦਫਤਰ ਵਿਖੇ ਮਈ ਦਿਵਸ ਮਨਾਇਆ ਗਿਆ ਜਿਸ ਵਿਚ ਭਾਰੀ ਗਿਣਤੀ ’ਚ ਮੁਲਾਜ਼ਮ ਸ਼ਾਮਲ ਹੋਏ। ਯੂਨੀਅਨ ਦਫਤਰ ਵਿਖੇ ਝੰਡਾ ਲਹਿਰਾਇਆ ਜਿਸ ਦੀ ਰਸਮ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਪੀਏਯੂ ਪੈਨਸ਼ਨਰ ਅਤੇ ਰਿਟਾਇਰਜ਼ ਵੈਲਫੇਅਰ ਐਸੋਸੀਸ਼ਨ ਦੇ ਪ੍ਰਧਾਨ ਡੀਪੀ ਮੌੜ ਅਤੇ ਡਾ. ਰਜਿੰਦਰ ਪਾਲ ਸਿੰਘ ਅੋਲਖ ਵੱਲੋਂ ਸਾਂਝੇ ਤੌਰ ’ਤੇ ਅਦਾ ਕੀਤੀ ਗਈ, ਉਪਰੰਤ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਮਈ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਪੀਏਯੂ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੁਲਾਜ਼ਮਾਂ ਲਈ ਆਉਣ ਵਾਲਾ ਸਮਾਂ ਬਹੁਤ ਮੁਸ਼ਕਿਲਾਂ ਭਰਿਆਂ ਹੋ ਸਕਦਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਜੋ ਮੁਲਾਜ਼ਮ ਮਾਰੂ ਫੈਸਲੇ ਲਏ ਜਾ ਰਹੇ ਹਨ ਉਨ੍ਹਾਂ ਲਈ ਵੱਡੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਲੋੜ ਹੈ। ਇਸ ਤੋ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾਂ, ਡੀਏ. ਦੀਆਂ ਕਿਸ਼ਤਾ ਲਾਗੂ ਕਰਵਾਉਣਾ, 17-7-2020 ਤੋ ਬਾਅਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰ ਸਰਕਾਰ ਦੇ ਸਕੇਲ ਵਾਪਿਸ ਕਰਵਾਉਣਾਂ ਅਤੇ ਕੱਚੇ ਮੁਲਾਜ਼ਮ ਪੱਕੇ ਕਰਵਾਉਣੇ ਵਰਗੀਆਂ ਕਈ ਮਹੱਤਵਪੂਰਨ ਚੁਨੌਤੀਆਂ ਮੁਲਾਜ਼ਮਾਂ ਦੇ ਸਾਹਮਣੇ ਹਨ ਜਿੰਨਾਂ ਲਈ ਆਉਣ ਵਾਲੇ ਸਮੇ ਵਿੱਚ ਵੱਡੇ ਸੰਘਰਸ਼ ਲੜੇ ਜਾਣਗੇ। ਇਸ ਸਮੇਂ ਡਾ. ਐੱਚਐੱਸ ਕਿੰਗਰਾ (ਪ੍ਰਧਾਨ ਪੋਟਾ), ਨਵਨੀਤ ਸ਼ਰਮਾਂ, ਨਰਿੰਦਰ ਸਿੰਘ ਸੇਖੋ, ਰਣਜੀਤ ਸਿੰਘ ਖੋਸਾ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ, ਰਵਿੰਦਰ ਚਾਵਲਾ ਅਤੇ ਰੁਪਿੰਦਰ ਸਿੰਘ ਹਾਜ਼ਰ ਰਹੇ।