ਹੰਬੜਾਂ ਤੋਂ ਵਿਰਕ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
ਹੰਬੜਾਂ ਤੋਂ ਵਿਰਕ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ
Publish Date: Mon, 16 Feb 2026 07:24 PM (IST)
Updated Date: Tue, 17 Feb 2026 04:09 AM (IST)
-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ : ਵਿਰਕ ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪਾਰਟੀ ਪ੍ਰਧਾਨ ਅਮਨ ਅਰੋੜਾ ਤੇ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੋਗਾ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਾਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਵਿਚਾਰ ਅੱਜ ਆਪ ਦੇ ਸੀਨੀਅਰ ਆਗੂ ਮੋਹਨ ਸਿੰਘ ਵਿਰਕ ਹੰਬੜਾਂ ਦੀ ਅਗਵਾਈ ਹੇਠ ਬੱਸਾਂ ਰਵਾਨਾ ਕਰਨ ਸਮੇਂ ਵਿਰਕ ਨੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਮੂਹ ਵਲੰਟੀਅਰ ਵੱਲੋਂ ਪੂਰੇ ਜੋਸ਼ ਨਾਲ ਰੈਲੀ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਲੋਕਾਂ ਦੀ ਮੁਹਿੰਮ ਬਣ ਚੁੱਕੀ ਹੈ। ਇਸ ਸਮੇਂ ਪ੍ਰਧਾਨ ਰੁਲਦਾ ਸਿੰਘ ਗੌਂਸਪੁਰ, ਸਰਪੰਚ ਅੰਗਰੇਜ਼ ਸਿੰਘ ਹੈਪੀ ਸਲੇਮਪੁਰ, ਹਰਬੰਸ ਸਿੰਘ, ਬਲਾਕ ਪ੍ਰਧਾਨ ਸੁਖਦੀਪ ਸਿੰਘ, ਸ਼ਮਸ਼ੇਰ ਸਿੰਘ ਗਿੱਲ, ਮਨਪ੍ਰੀਤ ਸਿੰਘ ਚੰਨੀ, ਸੁਲਤਾਨ ਸਿੰਘ ਦਾਨਾ, ਬਲਕਾਰ ਸਿੰਘ, ਪੰਚ ਹਰਜਿੰਦਰ ਸਿੰਘ, ਫੌਜੀ ਜੰਗੀਰ ਸਿੰਘ ਆਦਿ ਹਾਜ਼ਰ ਸਨ।