ਦਿੱਲੀ ਤੋਂ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਕੀਤਾ ਸਵਾਗਤ
ਦਿੱਲੀ ਤੋਂ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਕੀਤਾ ਸਵਾਗਤ
Publish Date: Tue, 18 Nov 2025 08:52 PM (IST)
Updated Date: Wed, 19 Nov 2025 04:13 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਅੰਮ੍ਰਿਤਸਰ ਤੱਕ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਲੁਧਿਆਣਾ ਪੁੱਜਣ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ ਦਿੱਲੀ ਤੋਂ ਅੰਮ੍ਰਿਤਸਰ ਤੱਕ 500 ਕਿਲੋਮੀਟਰ ਦਾ ਸਫਰ ਤੈਅ ਕਰੇਗੀ। ਇਸ ਵਿੱਚ 500 ਦੇ ਕਰੀਬ ਸਿੱਖ ਬੱਚੇ, ਬੀਬੀਆਂ, ਬਜ਼ੁਰਗ ਅਤੇ ਨੌਜਵਾਨ ਸ਼ਾਮਿਲ ਹਨ। ਪ੍ਰਬੰਧਕ ਕਮੇਟੀ ਨੇ ਸਾਰੇ ਜੱਥੇ ਨੂੰ ਜਿੱਥੇ ਜੀ ਆਇਆਂ ਆਖਿਆ ਅਤੇ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਯਾਤਰਾ ਦੀ ਅਗਲੇ ਪੜਾਅ ਲਈ ਰਵਾਨਗੀ ਕੀਤੀ ਗਈ।