ਪੱਤਰ ਪੇ੍ਰਰਕ, ਖੰਨਾ

ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਸੁਖਵਿੰਦਰ ਸਿੰਘ ਪੁੱਤਰ ਕਾਹਨ ਸਿੰਘ ਵਾਸੀ ਜਗੀਰਪੁਰ ਆਬਾਦੀ, ਬਸਤੀ ਜੋਧੇਵਾਲ, ਲੁਧਿਆਣਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਮਨਪ੍ਰਰੀਤ ਸਿੰਘ ਨਾਲ ਆਪਣੇਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ 'ਚ ਆ ਰਿਹਾ ਸੀ। ਉਸ ਦੇ ਅੱਗੇ ਉਸ ਦਾ ਲੜਕਾ ਅਮਨਦੀਪ ਸਿੰਘ ਆਪਣੇ ਮੋਟਰ ਸਾਈਕਲ 'ਤੇ ਜਾ ਰਿਹਾ ਸੀ। ਜਦੋਂ ਉਹ ਸਾਹਮਣੇ ਗੁਰਦੁਆਰਾ ਕਲਗੀਧਰ ਜੀਟੀ ਰੋਡ ਖੰਨਾ 'ਤੇ ਪੁੱਜੇ ਤਾਂ ਨਾ ਮਲੂਮ ਵਹੀਕਲ ਉਸ ਦੇ ਲੜਕੇ ਅਮਨਦੀਪ ਸਿੰਘ ਨੂੰ ਟੱਕਰ ਮਾਰ ਗਿਆ। ਜਿਸ ਕਾਰਨ ਉਸਦਾ ਲੜਕਾ ਸੜਕ 'ਤੇ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।