ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਸਿਵਲ ਸਰਜਨ ਡਾ. ਐੱਸਪੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰਰੀਤ ਕੌਰ ਦੀ ਅਗਵਾਈ 'ਚ ਸਿਹਤ ਬਲਾਕ ਮਾਛੀਵਾੜਾ ਸਾਹਿਬ ਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਪਿੰਡਾਂ 'ਚ ਟੀਕਾਕਰਨ ਸੇਵਾਵਾਂ ਨਿਰੰਤਰ ਜਾਰੀ ਹਨ।

ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਗਰਭਵਤੀਆਂ ਤੇ ਛੋਟੇ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਸੇਵਾਵਾਂ ਦਿੱਤੀਆਂ ਗਈਆਂ। ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਪੁੱਜੇ ਲਾਭਪਾਤਰੀਆਂ ਨੂੰ ਕਿਹਾ ਸਿਹਤ ਵਿਭਾਗ ਦੀ ਸਾਰਨੀ ਅਨੁਸਾਰ ਸਾਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਕਿ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਗੁਰਪ੍ਰਰੀਤ ਸਿੰਘ ਮਲਟੀਪਰਪਜ ਹੈਲਥ ਸੁਪਰਵਾਈਜਰ ਤੇ ਸੰਦੀਪ ਕੁਮਾਰ ਮਲਟੀਪਰਪਜ ਹੈਲਥ ਵਰਕਰ ਮੇਲ ਵਲੋਂ ਡੇਂਗੂ ਮਲੇਰੀਆ ਸਬੰਧੀ ਜਾਗਰੂਕਤਾ ਦਿੱਤੀ ਗਈ। ਇਸ ਮੌਕੇ ਕਮਲਜੀਤ ਕੌਰ, ਬਲਜੀਤ ਕੌਰ, ਅਨਮੋਲ ਤੇ ਨਿਰਮਲਜੀਤ ਕੌਰ ਹਾਜ਼ਰ ਸਨ।