ਕੌਸ਼ਲ ਮੱਲ੍ਹਾ, ਹਠੂਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੋਮਵਾਰ ਕਿਰਤੀ ਕਿਸਾਨ ਯੂਨੀਅਨ ਦੇ ਹਲਕਾ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਪਿੰਡ ਰਸੂਲਪੁਰ, ਮੱਲ੍ਹਾ ਤੇ ਬੁਰਜ ਕੁਲਾਲਾ ਵਿਖੇ ਲਖੀਮਪੁਰ ਖੀਰੀ ਕਾਂਡ ਦੇ ਦੋਸੀਆਂ ਨੂੰ ਸਖਤ ਸਜ਼ਾ ਦਵਾਉਣ ਲਈ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸਨ ਕੀਤੇ ਗਏ।

ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਮੁਰਦਾਬਾਦ ਤੇ ਕਿਸਾਨ-ਮਜਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਲਗਾ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ।

ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਰਸੂਲਪੁਰ, ਨਿਰਮਲ ਸਿੰਘ ਨਿੰਮਾ, ਗੁਰਮੀਤ ਸਿੰਘ ਸਿੱਧੂ, ਕਰਮ ਸਿੰਘ, ਮੁਖਤਿਆਰ ਸਿੰਘ,ਅਜੈਬ ਸਿੰਘ, ਰੁਪਿੰਦਰ ਸਿੰਘ, ਸੁਖਮੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।