- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਦਾ ਜੋਸ਼ ਤੇ ਉਤਸ਼ਾਹ ਇਸ ਰੈਲੀ ਨੂੰ ਇਤਿਹਾਸਕ ਬਣਾਏਗਾ : ਅਕਾਲੀ ਆਗੂ

ਸੁਖਦੇਵ ਗਰਗ, ਪੰਜਾਬੀ ਜਾਗਰਣ
ਜਗਰਾਓਂ : ਜਗਰਾਓਂ ਵਿਖੇ 4 ਨਵੰਬਰ ਬੁੱਧਵਾਰ ਨੂੰ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕੇ ਦੀ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਰੈਲੀ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਐੱਸਆਰ ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਲਕਾ ਜਗਰਾਓਂ ਦੇ ਹਰੇਕ ਪਿੰਡ ਵਿਚੋਂ ਨੌਜਵਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਜੋਸ਼ ਅਤੇ ਉਤਸ਼ਾਹ ਇਸ ਰੈਲੀ ਨੂੰ ਇਤਿਹਾਸਕ ਬਣਾਏਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਉਤਸ਼ਾਹ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਬੇਰੁਜ਼ਗਾਰੀ, ਨਸ਼ਿਆਂ ਅਤੇ ਰੁਜ਼ਗਾਰ ਦੇ ਸੀਮਤ ਮੌਕਿਆਂ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇਣ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਵੀ ਨੌਜਵਾਨਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਚੱਕਰ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਪੰਚ ਸ਼ਿਵਰਾਜ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਗ਼ਾਲਿਬ ਸਰਕਲ ਪ੍ਰਧਾਨ, ਕੌਂਸਲਰ ਦਵਿੰਦਰਜੀਤ ਸਿੱਧੂ, ਦੀਪਇੰਦਰ ਭੰਡਾਰੀ, ਐੱਸਸੀ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂਕੇ, ਬੀਸੀ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਆਈਟੀ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਜਗਰੂਪ ਸਿੰਘ ਕੋਠੇ ਅੱਠ ਚੱਕ, ਸਤਨਾਮ ਸਿੰਘ ਜਗਰਾਓਂ, ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ ਜਗਰਾਓਂ, ਲਾਡੀ ਦੇਹੜਕਾ, ਪਿ੍ਰਤਪਾਲ ਸਿੰਘ ਮੱਲ੍ਹਾ, ਸੁਖਪ੍ਰੀਤ ਸਿੰਘ ਪ੍ਰਧਾਨ ਜਗਰਾਓਂ, ਜਸਕਰਨ ਸਿੰਘ ਕੋਠੇ ਜੀਵੇ, ਸੁਲਤਾਨ ਜਗਰਾਓਂ ਆਦਿ ਹਾਜ਼ਰ ਸਨ।