ਪੱਤਰ ਪੇ੍ਰਰਕ, ਖੰਨਾ : ਥਾਣਾ ਸਿਟੀ ਖੰਨਾ ਪੁਲਿਸ ਵੱਲੋਂ ਭਗੌੜੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਉਰਫ਼ ਗੁਰਵਿੰਦਰ ਸਿੰਘ ਵਾਸੀ ਰਹੌਣ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਏਐੱਸਆਈ ਮੁਖ਼ਤਿਆਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਰਾਲਾ ਚੌਂਕ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਖੰਨਾ ਵਿਖੇ ਮਾਮਲਾ ਦਰਜ ਹੈ, ਜੋ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਜੋ ਅੱਜ ਪਿੰਡ ਰਹੌਣ ਵਿਖੇ ਬੱਸ ਸਟੈਂਡ ਨੇੜੇ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ। ਇਸ ਮੌਕੇ ਮੁੱਖ ਮੁਨਸ਼ੀ ਸਨੋਜ ਕੁਮਾਰ, ਕਾਂਸਟੇਬਲ ਬਲਪ੍ਰਰੀਤ ਸਿੰਘ ਆਦਿ ਹਾਜ਼ਰ ਸਨ।