ਸਟਾਫ ਰਿਪੋਰਟਰ, ਖੰਨਾ : ਅੱਜ ਸਥਾਨਕ ਜੀਟੀ ਰੋਡ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਨਾਲ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦੇ ਹੋਏ ਮਨਾਇਆ ਗਿਆ।

ਇਸ ਮੌਕੇ ਭਵਨ ਸਭਾ ਵੱਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਗੁਰਮੀਤ ਸਿੰਘ ਭੱਟੀਆ ਵੱਲੋਂ ਬਾਰਮਾਹ ਦੀ ਕਥਾ ਵਖਾਣ, ਬਾਬਾ ਸਵਰਨ ਸਿੰਘ ਮਲਕਪੁਰ ਗੁਰਬਾਣੀ ਵਿਚਾਰਾਂ ਤੇ ਹਜ਼ੂਰੀ ਰਾਗੀ ਭਾਈ ਗੁਰਪ੍ਰਰੀਤ ਸਿੰਘ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਵਨ ਸਭਾ ਵੱਲੋਂ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਡਿਊੁਟੀ ਦੌਰਾਨ ਅਹਿਮ ਭੂੁਮਿਕਾ ਨਿਭਾਉਣ ਵਾਲੇ ਸਿਵਲ ਹਸਪਤਾਲ ਖੰਨਾ ਦੇ ਐੱਸਐੱਮਓ ਡਾ. ਸਤਪਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਤੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਗੰ੍ਥ ਸਾਹਿਬ ਦੇ ਲੜ ਲੱਗਣ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਸਰਕਾਰ ਵੱਲੋਂ ਜਾਰੀ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੰਗਰਾਂਦ ਦਾ ਦਿਹਾੜੇ 'ਤੇ ਸੀਮਤ ਸਮਾਗਮ ਕੀਤਾ ਗਿਆ। ਉਨ੍ਹਾਂ ਦੱੱਸਿਆ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੀ ਇਮਾਰਤ ਦੀ ਉਪਰਲੀ ਮੰਜਿਲ ਲਈ ਨਿਰਮਾਣ ਕਾਰਜ ਅਰੰਭ ਹਨ, ਜਿਸ ਲਈ ਹਰ ਦਾਨੀ ਵਿਅਕਤੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਬਲਦੇਵ ਸਿੰਘ ਮਠਾੜੂ, ਚਰਨਜੀਤ ਸਿੰਘ ਪਨੇਸਰ, ਟਹਿਲ ਸਿੰਘ ਧੰਜਲ, ਭੁਪਿੰਦਰ ਸਿੰਘ ਸੌਂਦ, ਸੁਖਚਰਨ ਸਿੰਘ ਚਾਨਾ, ਗੁਰਦੀਪ ਧੰਜਲ, ਸਾਧੂ ਸਿੰਘ, ਪਰਮਜੀਤ ਸਿੰਘ ਧੀਮਾਨ, ਸੁਖਦੇਵ ਸਿੰਘ ਕਲਸੀ, ਪ੍ਰਕਾਸ਼ ਚੰਦ ਧੀਮਾਨ, ਪ੍ਰਰੀਤਮ ਸਿੰਘ ਰੂਪਰਾਏ, ਭਾਈ ਮੇਹਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।