ਜੇਐੱਨਐੱਨ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਬਲਾਕ ਤਹਿਤ ਪਿੰਡ ਬੁਰਜ ਪਵਾਤ ਦੀ ਸਰਪੰਚ ਜਸਵੀਰ ਕੌਰ ਦੇ ਪਤੀ ਜੋਗਾ ਸਿੰਘ ਨੇ ਦੋ ਦਿਨ ਪਹਿਲਾਂ ਨਹਿਰ ’ਚ ਛਾਲ ਮਾਰ ਦਿੱਤੀ ਸੀ। ਨਹਿਰ ’ਚ ਛਾਲ ਮਾਰਨ ਤੋਂ ਪਹਿਲਾਂ ਜੋਗਾ ਸਿੰਘ ਨੇ ਇਕ ਵੀਡੀਓ ਬਣਾਈ ਸੀ, ਜਿਸ ’ਚ ਉਸ ਨੇ ਦੋਸ਼ ਲਾਇਆ ਸੀ ਕਿ ਉਹ ਦੋ ਲੋਗਾਂ ਤੋਂ ਪਰੇਸ਼ਾਨ ਹੋ ਕੇ ਨਹਿਰ ’ਚ ਛਾਲ ਮਾਰ ਰਿਹਾ ਹੈ। ਇਹ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਗਈ ਸੀ। ਪਰਿਵਾਰ ਵੀ ਵੀ ਮੰਨ ਬੈਠਾ ਸੀ ਕਿ ਜੋਗਾ ਸਿੰਘ ਆਤਮਹੱਤਿਆ ਕਰ ਚੁੱਕਿਆ ਹੈ, ਪਰ ਪਰਿਾਵਰ ਵਾਲੇ ਜੋਦਂ ਲਾਸ਼ ਦੀ ਭਾਲ ਕਰ ਰਹੇ ਸਨ ਤਾਂ ਉਹ ਗੜ੍ਹੀ ਪੁਲ਼ ਦੇ ਨੇੜੇ ਬੇਹੋਸ਼ੀ ਦੀ ਹਾਲਤ ’ਚ ਜ਼ਿੰਦਾ ਮਿਲਿਆ ਹੈ।

ਸਰਪੰਚ ਜਸਵੀਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਜੋਗਾ ਸਿੰਘ ਦੀ ਪਰਿਵਾਰਿਕ ਮੈਂਬਰਾਂ ਨਾਲ ਨਹਿਰ ਕਿਨਾਰੇ ਭਾਲ ਕਰ ਰਹੀ ਸੀ। ਇਸ ਦੌਰਾਨ ਉਸ ਨੇ ਵੇਖਿਆ ਕਿ ਜੋਗਾ ਸਿੰਘ ਗੜ੍ਹੀ ਪੁਲ਼ ਤੋਂ ਕੁਝ ਹੀ ਦੂਰੀ ’ਤੇ ਇਕ ਦਰੱਖਤ ਦੇ ਹੇਠਾਂ ਫਸਿਆ ਹੋਇਆ ਹੈ। ਜੋਗਾ ਸਿੰਘ ਬੇਹੋਸ਼ੀ ਦੀ ਹਾਲਤ ’ਚ ਸੀ। ਪਰਿਵਾਰ ਵੱਲੋਂ ਜੋਗਾ ਸਿੰਘ ਨੂੰ ਸਿਵਲ ਹਸਪਤਾਲ ਸਮਰਾਲਾ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਸਰਪੰਚ ਜਸਵੀਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਅਜੇ ਬੇਹੋਸ਼ੀ ਦੀ ਹਾਲਤ ’ਚ ਹੈ, ਜੋ ਕੁਝ ਵੀ ਦੱਸਣ ਦੀ ਹਾਲਤ ’ਚ ਨਹੀਂ ਹੈ। ਉਸ ਨੇ ਨਹਿਰ ’ਚ ਛਾਲ ਕਿਉਂ ਮਾਰੀ ਅਤੇ ਕਿਵੇਂ ਉਹ ਬਚਿਆ ਇਸ ਸਬੰਧੀ ਉਸ ਨੂੰ ਹੋਸ਼ ’ਚ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੁਲਾਈ 2020 ’ਚ ਵੀ ਜੋਗਾ ਸਿੰਘ ਲਾਪਤਾ ਹੋ ਗਿਆ ਸੀ। ਉਸ ਸਮੇਂ ਪਰਿਵਾਰਿਕ ਮੈਂਬਰਾਂ ਨੇ ਮਾਛੀਵਾੜਾ ਥਾਣੇ ’ਚ ਰਿਪੋਰਟ ਵੀ ਦਰਜ ਕਰਵਾਈ ਸੀ।

ਉਸ ਸਮੇਂ ਵੀ ਸ਼ੱਕ ਪ੍ਰਗਟਾਇਆ ਜਾ ਰਿਹਾ ਸੀ ਕਿ ਜੋਗਾ ਸਿੰਘ ਨੇ ਆਤਮ ਹੱਤਿਆ ਕਰ ਲਈ ਹੈ, ਪਰ ਬਾਅਦ ’ਚ ਉਹ ਜ਼ਿੰਦਾ ਮਿਲ ਗਿਆ ਸੀ। ਇਸ ਤਰ੍ਹਾਂ ਹੁਣ ਫਿਰ ਜੋਗਾ ਸਿੰਘ ਦੂਜੀ ਵਾਰ ਜ਼ਿੰਦਾ ਮਿਲ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਹਸਪਤਾਲ ’ਚ ਇਲਾਜ ਦੌਰਾਨ ਜੋਗਾ ਸਿੰਘ ਦੇ ਬਿਆਨ ਦਰਜ ਕੀਤੇ ਜਾਣਗੇ।

Posted By: Jagjit Singh