ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਨੁੱਖਤਾ ਨੂੰ ਦਿੰਦੀ ਅਕਾਲ ਪੁਰਖ ਦੀ ਬੰਦਗੀ ਦਾ ਉਪਦੇਸ਼ : ਭਾਈ ਜਸਵੰਤ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਨੁੱਖਤਾ ਨੂੰ ਦਿੰਦੀ ਅਕਾਲ ਪੁਰਖ ਦੀ ਬੰਦਗੀ ਦਾ ਉਪਦੇਸ਼- ਭਾਈ ਜਸਵੰਤ ਸਿੰਘ
Publish Date: Wed, 27 May 2026 10:08 PM (IST)
Updated Date: Thu, 28 May 2026 04:11 AM (IST)

* ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਨੇ ਕਰਵਾਇਆ ਕੀਰਤਨ ਸਮਾਗਮ ਫੋਟੋ 45 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗੁਰੂ ਘਰ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਭਾਈ ਜਸਵੰਤ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੇ ਸਕਦਾ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।