ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਦੇ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਅੱਜ
ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਦੇ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਅੱਜ
Publish Date: Sat, 25 Apr 2026 06:14 PM (IST)
Updated Date: Sat, 25 Apr 2026 06:16 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਦੇ ਮਾਤਾ ਪਰਮਜੀਤ ਕੌਰ ਪਤਨੀ ਜਰਨੈਲ ਸਿੰਘ (ਬੈਂਕ ਵਾਲੇ) ਬੀਤੀਂ 15 ਅਪ੍ਰੈਲ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਪ੍ਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਹੋਇਆ ਦਾ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਸਵਰਗਵਾਸੀ ਮਾਤਾ ਪਰਮਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 26 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਵਜੇ ਤੋਂ ਲੈਕੇ 1.30 ਵਜੇ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਹੋਵੇਗੀ।ਇਸ ਦੁੱਖ ਦੀ ਘੜੀ ਚ ਪਰਿਵਾਰ ਨਾਲ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।