ਗੁਰੂ ਸਾਹਿਬ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸਾਂਝਾ : ਵਿਦਿਆਰਥੀ ਗੁਰੂ ਸਾਹਿਬ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ
Publish Date: Tue, 24 Nov 2026 08:40 PM (IST)
Updated Date: Tue, 24 Nov 2026 08:43 PM (IST)
ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ ਸਿੱਧਵਾਂ ਬੇਟ : ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਵਿੱਚ ਸਿੱਖ ਧਰਮ ਦੇ ਬਾਨੀ ਅਤੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸਭਿੰਨੇ ਸ਼ਬਦਾਂ, ਭਗਤੀ ਭਾਵਨਾ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨਾਲ ਗੂੰਜ ਉੱਠਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨਾ ਸੀ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ। ਬੱਚਿਆਂ ਵੱਲੋਂ ਪੇਸ਼ ਕੀਤੀਆਂ ਕਵਿਤਾਵਾਂ ਅਤੇ ਵਿਚਾਰਪੂਰਨ ਭਾਸ਼ਣਾਂ ਨੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਮਾਜ ਨੂੰ ਦਿੱਤੀ ਮਹਾਨ ਸੇਧ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਹ ਦਰਸਾਇਆ ਕਿ ਗੁਰੂ ਸਾਹਿਬ ਦਾ ਸੰਦੇਸ਼ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ। ਵਿਦਿਆਰਥੀਆਂ ਨਏ ਹਾਊਸ ਬੋਰਡਾਂ ਤੇ ਜਮਾਤ ਬੋਰਡਾਂ ਨੂੰ ਆਪਣੀਆਂ ਬਣਾਈਆਂ ਡਰਾਇੰਗ ਸ਼ੀਟਾਂ ਨਾਲ ਬਾਖੂਬੀ ਸਜਾਇਆ। ਇਸ ਮੌਕੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੇ ਸਮਝਾਇਆ ਗਿਆ ਕਿ ਗੁਰੂ ਸਾਹਿਬ ਦੀ ਸਿੱਖਿਆ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਲੋੜਵੰਦਾਂ ਦੀ ਸਹਾਇਤਾ ਕਰਨ, ਆਪਸੀ ਪਿਆਰ ਅਤੇ ਸਤਿਕਾਰ ਬਣਾਈ ਰੱਖਣ ਅਤੇ ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਪਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਸਮੂਹ ਸਕੂਲ ਪਰਿਵਾਰ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੇ ਅਖੀਰ ਵਿੱਚ ਸਮੁੱਚੀ ਮਾਨਵਤਾ ਦੀ ਭਲਾਈ, ਆਪਸੀ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ।