ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 20 ਤੇ 21 ਮਾਰਚ ਨੂੰ ਵੀ ਪੰਜਾਬ ’ਚ ਬਾਰਿਸ਼ ਤੇ ਗੜੇਮਾਰੀ ਬਾਰੇ ਆਰੇਂਜ ਅਲਰਟ ਜਾਰੀ ਕੀਤਾ ਹੈ। ਕੁਝ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ।

ਜਾਸ, ਲੁਧਿਆਣਾ : ਪੱਛਮੀ ਗੜਬੜੀ ਕਾਰਨ ਪੰਜਾਬ ’ਚ ਬੀਤੇ ਤਿੰਨ-ਚਾਰ ਦਿਨਾਂ ਤੋਂ ਜਾਰੀ ਬੱਦਲਵਾਈ ਤੇ ਹਲਕੀ ਬਾਰਿਸ਼ ਦਾ ਦੌਰ ਵੀਰਵਾਰ ਨੂੰ ਸਾਉਣ ਮਹੀਨੇ ਦੀ ਝੜੀ ਦਾ ਰੂਪ ਧਾਰ ਗਿਆ। ਸਵੇਰੇ ਸ਼ੁਰੂ ਹੋਈ ਬਾਰਿਸ਼ ਰੁਕ-ਰੁਕ ਕੇ ਦੇਰ ਸ਼ਾਮ ਤੱਕ ਜਾਰੀ ਰਹੀ। ਬਾਰਿਸ਼ਕਾਰਨ ਵੱਧ ਤੋਂ ਵੱਧ ਤਾਪਮਾਨ ’ਚ ਛੇ ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਗਈ ਤੇ ਠੰਢ ਇਕ ਵਾਰ ਮੁੜ ਪਰਤ ਆਈ। ਲੋਕਾਂ ਨੇ ਗਰਮ ਕੱਪੜੇ ਵੀ ਕੱਢ ਲਏ। ਮਾਰਚ ’ਚ ਠੰਢ ਦਾ 50 ਸਾਲ ਦਾ ਰਿਕਾਰਡ ਵੀ ਟੁੱਟ ਗਿਆ। ਲੁਧਿਆਣਾ ’ਚ 19 ਮਾਰਚ ਦਾ ਦਿਨ 50 ਸਾਲਾਂ ’ਚ ਸਭ ਤੋਂ ਠੰਢਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 20.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਹ 1976 ’ਚ ਇਸੇ ਤਰੀਕ ’ਤੇ 20.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 20 ਤੇ 21 ਮਾਰਚ ਨੂੰ ਵੀ ਪੰਜਾਬ ’ਚ ਬਾਰਿਸ਼ ਤੇ ਗੜੇਮਾਰੀ ਬਾਰੇ ਆਰੇਂਜ ਅਲਰਟ ਜਾਰੀ ਕੀਤਾ ਹੈ। ਕੁਝ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਚੱਲ ਸਕਦੀ ਹੈ। ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਬਾਰਿਸ਼ ਕਣਕ ਦੀ ਫ਼ਸਲ ਲਈ ਲਾਭਦਾਇਕ ਹੈ। ਜੇਕਰ ਖੇਤਾਂ ’ਚ ਪਾਣੀ ਖੜ੍ਹਾ ਹੋ ਜਾਂਦਾ ਹੈ ਤਾਂ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਗੁਰਦਾਸਪੁਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਮੁਕਤਸਰ, ਮਾਨਸਾ, ਲੁਧਿਆਣਾ, ਜਲੰਧਰ, ਫਰੀਦਕੋਟ, ਅੰਮ੍ਰਿਤਸਰ, ਰੂਪਨਗਰ, ਬਰਨਾਲਾ, ਤਰਨਤਾਰਨ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ’ਚ ਮੀਂਹ ਪਿਆ। ਕਈ ਥਾਈੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਦਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਨਾਲ ਹੇਠਲੇ ਇਲਾਕਿਆਂ ’ਚ ਪਾਣੀ ਭਰ ਗਿਆ। ਇਸ ਦੌਰਾਨ ਰੂਪਨਗਰ ਜ਼ਿਲ੍ਹੇ ’ਚ 10 ਮਿਮੀ, ਲੁਧਿਆਣਾ ’ਚ 3.2, ਸੰਗਰੂਰ ’ਚ 3, ਅੰਮ੍ਰਿਤਸਰ ’ਚ 2.8, ਫਾਜ਼ਿਲਕਾ ’ਚ 2.5, ਪਠਾਨਕੋਟ ਤੇ ਪਟਿਆਲਾ ’ਚ 2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗੀ।
ਇਸੇ ਦੌਰਾਨ ਬਾਰਿਸ਼ ਕਾਰਨ ਸੂਬੇ ’ਚ 24 ਘੰਟਿਆਂ ’ਚ ਔਸਤ ਤਾਪਮਾਨ 2.7 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 6.1 ਡਿਗਰੀ ਸੈਲਸੀਅਸ ਘੱਟ ਹੈ। ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਪਠਾਨਕੋਟ ਜ਼ਿਲ੍ਹੇ ’ਚ ਵੱਧ ਤੋਂ ਵੱਧ ਤਾਪਮਾਨ 23.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਰੂਪਨਗਰ ’ਚ 22.6, ਅੰਮ੍ਰਿਤਸਰ 22.1, ਹੁਸ਼ਿਆਰਪੁਰ 21.7, ਪਟਿਆਲਾ ’ਚ 21.6 ਅਤੇ ਲੁਧਿਆਣਾ ’ਚ 20.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।