ਮਾਹਿਰਾਂ ਨੇ ਕਾਸ਼ਤਕਾਰੀ ਬਾਰੇ ਮਸ਼ਵਰੇ ਕੀਤੇ ਸਾਂਝੇ
ਪੀਏਯੂ ਦੇ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਹੋਈ
Publish Date: Thu, 07 May 2026 06:56 PM (IST)
Updated Date: Fri, 08 May 2026 04:15 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਵੀਰਵਾਰ ਨੂੰ ਪੀਏਯੂ ਦੇ ਡਾਇਰੈਕੋਰੇਟ ਪਸਾਰ ਸਿੱਖਿਆ ਦੀ ਅਗਵਾਈ ਵਿੱਚ ਹਰ ਮਹੀਨੇ ਕਰਵਾਈ ਜਾਂਦੀ ਕਿਸਾਨ ਕਲੱਬ ਦੀ ਮੀਟਿੰਗ ਹੋਈ ਜਿਸ ਵਿੱਚ 145 ਕਿਸਾਨ ਮੈਂਬਰਾਂ ਨੇ ਹਿੱਸਾ ਲੈ ਕੇ ਵੱਖ-ਵੱਖ ਮਾਹਿਰਾਂ ਦੇ ਵਿਚਾਰ ਸੁਣੇ ਅਤੇ ਉਹਨਾਂ ਨਾਲ ਆਪਣੀ ਕਾਸ਼ਤਕਾਰੀ ਬਾਰੇ ਮਸ਼ਵਰੇ ਕੀਤੇ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਤਾਜ਼ੇ ਖੇਤੀ ਸਾਹਿਤ ਦੇ ਹਵਾਲੇ ਨਾਲ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਾਹਿਤ ਨਾਲ ਜੁੜਨ ਅਤੇ ਸ਼ੋਸ਼ਲ਼ ਮੀਡੀਆ ਮਾਧਿਅਮਾਂ ਉੱਪਰ ਵੀ ਪੀਏਯੂ. ਦੇ ਪ੍ਰੋਗਰਾਮ ਦੇਖਣ ਦੀ ਆਦਤ ਬਨਾਉਣ। ਖੇਤੀ ਮਾਹਿਰਾਂ ਵਜੋਂ ਇਸ ਵਾਰ ਡਾ. ਮਹੇਸ਼ ਕੁਮਾਰ ਨਾਰੰਗ ਨੇ ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਬਾਰੇ, ਡਾ. ਅਮਿਤ ਕੌਲ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ, ਡਾ. ਸੁਮਨ ਕੁਮਾਰੀ ਨੇ ਸਾਉਣੀ ਦੀਆਂ ਫਸਲਾਂ ਵਿਚ ਜੈਵਿਕ ਖਾਦਾਂ ਦੀ ਵਰਤੋਂ ਬਾਰੇ, ਡਾ. ਰਵਿੰਦਰ ਚੰਦੀ ਨੇ ਟ੍ਰਾਈਕੋਕਾਰਡ ਰਾਹੀਂ ਫਸਲਾਂ ਦੇ ਕੀਟ ਪ੍ਰਬੰਧਨ ਬਾਰੇ ਅਤੇ ਡਾ. ਇਕਬਾਲ ਸਿੰਘ ਨੇ ਬਾਇਓਗੈਸ ਪਲਾਂਟ ਦੀ ਤਿਆਰੀ ਬਾਰੇ ਭਾਸ਼ਣ ਦਿੱਤੇ। ਸਵਾਗਤ ਦੇ ਸ਼ਬਦ ਕਿਸਾਨ ਕਲੱਬ ਦੇ ਸਕੱਤਰ ਸਤਵੀਰ ਸਿੰਘ ਨੇ ਕਹੇ। ਅੰਤ ਵਿੱਚ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਨੇ ਸਭ ਦਾ ਧੰਨਵਾਦ ਕੀਤਾ। ਇਸ ਸਿਖਲਾਈ ਕੈਂਪ ਦੇ ਸੰਚਾਲਕ ਵਰਿੰਦਰ ਸਿੰਘ ਸਨ।