ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਸਥਾਨਕ ਸ਼ਹਿਰ ਦੇ ਗੁਰੂ ਨਾਨਕ ਮੁਹੱਲਾ ਵਿਖੇ ਆਪਣੇ ਘਰ ਬਾਹਰ ਬੈਠੀ ਬਜੁਰਗ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਸੋਨੇ ਦੀ ਵਾਲ਼ੀ ਖੋਹ ਕੇ ਫ਼ਰਾਰ ਹੋ ਗਏ। ਥਾਣਾ ਦਾਖਾ ਪੁਲਿਸ ਕੋਲ ਦਿੱਤੀ ਸ਼ਿਕਾਇਤ 'ਚ ਗੁਰਦੇਵ ਕੌਰ ਨੇ ਦੱਸਿਆ ਸ਼ਾਮ ਚਾਰ ਵਜੇ ਦੇ ਕਰੀਬ ਜਦੋਂ ਉਹ ਆਪਣੇ ਪਤੀ ਤੁਲਸਾ ਸਿੰਘ ਨਾਲ ਘਰ ਅੱਗੇ ਬੈਠੀ ਸੀ ਤਾਂ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਉਸ ਦੇ ਕੰਨ 'ਚੋਂ ਵਾਲ਼ੀ ਝਪਟ ਕੇ ਫਰਾਰ ਹੋਏ। ਮੌਕੇ 'ਤੇ ਪੁੱਜੇ ਥਾਣਾ ਮੁਖੀ ਹਰਸ਼ਪ੍ਰਰੀਤ ਸਿੰਘ ਨੇ ਦੱਸਿਆ ਇਲਾਕੇ 'ਚ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਝਪਟਮਾਰਾਂ ਨੂੰ ਕਾਬੂ ਕਰ ਲਿਆ ਜਾਵੇਗਾ।