ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਤੇ ਬਿਮਾਰੀਆਂ ਤੋਂ ਬਚਾਉਣ 'ਚ ਲੱਗੀ ਹੋਈ ਮਾਛੀਵਾੜਾ ਨਗਰ ਕੌਂਸਲ ਵੱਲੋਂ ਬੀਤੇ ਦਿਨੀਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਫੋਗਿੰਗ ਕਰਵਾਈ ਗਈ ਤਾਂ ਜੋ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਨੇ ਦੱਸਿਆ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ 'ਚ ਫੋਗਿੰਗ ਿਛੜਕਾਅ ਦਾ ਕੰਮ ਪਿਛਲੇ ਮਹੀਨੇ ਦੀ 18 ਤਰੀਕ ਤੋਂ ਚੱਲ ਰਿਹਾ ਹੈ ਪਰ ਸਥਾਨਕ ਬਾਜ਼ਾਰ 'ਚ ਅੱਜ ਸਾਮ ਦੁਕਾਨਦਾਰਾਂ ਦੇ ਦੁਕਾਨਾਂ ਬੰਦ ਕਰਨ ਸਮੇਂ ਫੋਗਿੰਗ ਕਰਵਾਈ ਸ਼ੁਰੂ ਕਰਵਾਈ ਗਈ ਹੈ। ਬਾਰਸ਼ ਦਾ ਮੌਸਮ ਹੋਣ ਕਰਕੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸ਼ਹਿਰ 'ਚ ਲਗਪਗ ਹਰ ਰੋਜ਼ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਫ਼ੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਘਰ ਤੇ ਆਲੇ ਦੁਆਲੇ ਸਫ਼ਾਈ ਦਾ ਪੂਰਾ ਧਿਆਨ ਰੱਖਣ, ਆਪਣੇ ਘਰਾਂ 'ਚ ਖ਼ਾਲੀ ਪਏ ਬਰਤਨਾਂ, ਟਾਇਰਾਂ ਆਦਿ 'ਚ ਪਾਣੀ ਨਾ ਖੜ੍ਹਾ ਹੋਣ ਦੇਣ ਤਾਂ ਜੋ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਲਈ ਫੋਗਿੰਗ ਕਰਨ ਵਾਲੀ ਇਕ ਨਵੀਂ ਮਸ਼ੀਨ ਵੀ ਮੰਗਵਾਈ ਜਾ ਰਹੀ ਹੈ। ਇਸ ਮੌਕੇ ਟ੍ਰੈਫਿਕ ਪੁਲਿਸ ਇੰਚਾਰਜ ਚੇਤ ਸਿੰਘ, ਸੱਤਪਾਲ ਸਿੰਘ, ਚੰਦਰ ਮੋਹਣ, ਪਰਮਿੰਦਰ ਸਿੰਘ ਵੀ ਮੌਜੂਦ ਸਨ।