- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਕਰਵਾਇਆ ਕੀਰਤਨ
ਫ਼ੋਟੋ ਨੰਬਰ-29
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ। ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਖਾਸ ਕਰਕੇ ਸਿੱਖ ਇਤਿਹਾਸ ਵਿੱਚ ਦਰਜ ਸਾਕੇ ਤੇ ਮੋਰਚੇ ਹਮੇਸ਼ਾ ਪੰਥ ਨੂੰ ਚੜ੍ਹਦੀਕਲਾ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣ ਦੀ ਪ੍ਰੇਣਾ ਦੇਦੇ ਹਨ। ਇਨ੍ਹਾਂ ਇਤਿਹਾਸਕ ਮੋਰਚਿਆਂ ਵਿਚੋਂ ਇੱਕ ਗੁਰੂ ਕਾ ਬਾਗ ਦਾ ਮੋਰਚਾ ਇੱਕ ਅਹਿਮ ਮੋਰਚਾ ਸੀ। ਜੋ ਨਿਰੰਤਰ ਤਿੰਨ ਮਹੀਨੇ ਤੋ ਵੱਧ ਜਾਰੀ ਰਿਹਾ। ਉਨ੍ਹਾਂ ਨੇ ਕਿਹਾ ਕਿ ਮਹੰਤਾਂ ਤੋ ਉਕਤ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ 5600 ਤੋ ਵੱਧ ਸਿੰਘ ਗ੍ਰਿਫਤਾਰ ਕੀਤੇ ਗਏ,1500 ਤੋ ਵੱਧ ਜ਼ਖਮੀ ਹੋਏ ਅਤੇ ਕਈ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਉਪਰੰਤ ਗੁਰੂ ਕਾ ਬਾਗ ਦੇ ਇਤਿਹਾਸਕ ਅਸਥਾਨ ਨੂੰ ਮਹੰਤ ਸੁੰਦਰ ਦਾਸ ਦੇ ਕਬਜ਼ੇ ਤੋਂ ਮੁਕਤ ਕਰਵਾਇਆ ਜਾ ਸਕਿਆ। ਇਸ ਤੋ ਪਹਿਲਾਂ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਇਕੱਤਰ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਹਰ ਸਿੱਖ ਬੱਚਾ ਤੇ ਨੌਜਵਾਨ ਆਪਣੇ ਅੰਦਰ ਪੰਥ ਪ੍ਰਸਤੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰੇ। ਉਨ੍ਹਾਂ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਞਾਲੇ ਆਪਣੇ ਜੱਥਿਆਂ ਨਾਲ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ, ਡਾ.ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ ਤੇ ਬੀਬੀ ਸ਼ਵਿੰਦਰ ਕੌਰ ਖਾਲਸਾ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਗੁਰਦੀਪ ਸਿੰਘ ਚੰਡੋਕ, ਰਮਨਜੀਤ ਚੰਡੋਕ,ਪਰਮਜੀਤ ਕੌਰ, ਰਚਿਤਾ ਚੰਡੋਕ ਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ।