ਭਾਈ ਘਨ੍ਹੱਈਆ ਜੀ ਦੀ ਸੋਚ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨ ਦੀ ਲੋੜ : ਭੁਪਿੰਦਰ ਸਿੰਘ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਭਾਈ ਘਨ੍ਹੱਈਆ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Sun, 27 Sep 2026 08:26 PM (IST)
Updated Date: Mon, 28 Sep 2026 04:10 AM (IST)
-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਕਰਵਾਇਆ ਕੀਰਤਨ ਸਮਾਗਮ ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੇਵਾ ਤੇ ਸਿਮਰਨ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ। ਜਿਸ ਨੂੰ ਸੰਬੋਧਨ ਕਰਦਿਆ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂੰ ਹੋ ਸਕਣ। ਉਨ੍ਹਾਂ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬ ਦੇ ਥਾਪੜੇ ਸਦਕਾ ਜ਼ੰਗ ਦੇ ਮੈਦਾਨ ਅੰਦਰ ਜ਼ਖਮੀ ਵੈਰੀਆਂ ਨੂੰ ਪਾਣੀ ਪਿਲਾਉਣ ਦੇ ਨਾਲ-ਨਾਲ ਆਪਣੇ ਤੇ ਬੇਗਾਨਿਆਂ ਦੀ ਗੁਰੂ ਵੱਲੋਂ ਬਖਸ਼ੀ ਮਲਮ ਪੱਟੀ ਰਾਹੀ ਨਿਸ਼ਕਾਮ ਰੂਪ ਵਿੱਚ ਸੇਵਾ ਕਰਕੇ ਸੇਵਾ ਦੇ ਸੰਕਲਪ ਨੂੰ ਉਭਾਰਨ ਵਾਲੇ ਭਾਈ ਘਨ੍ਹੱਈਆ ਜੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਅੰਦਰ ਵਿਰਲੀ ਮਿਲਦੀ ਹੈ। ਇਸ ਤੋ ਪਹਿਲਾਂ ਕੀਰਤਨ ਸਮਾਗਮ ਦੋਰਾਨ ਭਾਈ ਸੁਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ’ਤੇ ਭਾਈ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਯੁਗੇਸ਼ ਸਿੰਘ ਜੀ ਹਜੂਰੀ ਰਾਗੀ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।