- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਕਰਵਾਇਆ ਕੀਰਤਨ ਸਮਾਗਮ
13
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ)ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਬੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ। ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਏਕਨੂਰ ਸਿੰਘ, ਰਮਨਦੀਪ ਕੌਰ, ਰਮਨਪ੍ਰੀਤ ਕੌਰ ਵੱਲੋਂ ਜਿੱਥੇ ਸਾਝੇ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ,ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕੀ ਅਗਲੇ ਹਫਤੇ ਦੇ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜੀ ਜਫ਼ਰਵਾਲ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲੇ ਆਪਣੇ ਕੀਰਤਨੀ ਜੱਥੇ ਨਾਲ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।
ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਸਰਦਾਰਨੀ ਭਾਗਵਿੰਦਰ ਕੌਰ ਸਲੂਜਾ,ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।