ਸਰਵਣ ਸਿੰਘ ਭੰਗਲਾਂ, ਸਮਰਾਲਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਪੁਰਾਣੇ ਤੇ ਵਫਾਦਾਰ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਹੀਰਾ ਸਿੰਘ ਗਾਬੜੀਆ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਅਕਾਲੀ ਦਲ ਦੇ ਯੂਥ ਆਗੂ ਸਰਬਜੀਤ ਸਿੰਘ ਪਪੜੌਦੀ ਵੱਲੋਂ ਨਿੱਜੀ ਮਿਲਣੀ ਦੌਰਾਨ ਵਧਾਈ ਦੇ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਪਪੜੌਦੀ ਨੇ ਹਾਈਕਮਾਨ ਦੇ ਦੂਰਦਰਸ਼ੀ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਗਾਬੜੀਆ ਨੇ ਸਮਾਜ ਦੇ ਦਬੇ ਕੁਚਲੇ ਵਰਗਾਂ ਦੀ ਬਾਂਹ ਫੜ ਕੇ ਹਮੇਸ਼ਾ ਹੀ ਉਨ੍ਹਾਂ ਦੀ ਤਰਜਮਾਨੀ ਕਰਨ ਨੂੰ ਪਹਿਲ ਦਿੱਤੀ ਹੈ। ਪਪੜੌਦੀ ਨੇ ਦੱਸਿਆ ਸਮਰਾਲਾ ਹਲਕੇ ਦੇ ਸਾਰੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

ਇਸ ਮੌਕੇ ਕਮਲ, ਸੁਖਦੇਵ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਸਰਪੰਚ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਹਰਪ੍ਰਰੀਤ ਸਿੰਘ, ਹੰਸਰਾਜ ਸਿੰਘ ਤੇ ਬਲਵਿੰਦਰ ਸਿੰਘ ਬੀਰਾ ਪੰਚ ਆਦਿ ਹਾਜ਼ਰ ਸਨ।