ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ : ਬੀਤੇ ਦਿਨੀਂ ਪੰਜਾਬ ਸਿੱਖਿਆ ਬੋਰਡ ਨੇ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਪਿੰ੍ਸੀਪਲ ਡਾ. ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ 100 ਫੀਸਦੀ ਵਿਦਿਆਰਥੀ ਪਾਸ ਹੋਏ। ਕਾਮਰਸ ਨਾਲ ਸਬੰਧਤ ਵਿਦਿਆਰਥੀਆਂ 'ਚੋਂ ਸ਼ੁਭਪ੍ਰਰੀਤ ਕੌਰ 91.8 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੇ। ਇਸੇ ਤਰ੍ਹਾਂ ਸਨੈਨਾ ਮਹਿਤਾ 90.2 ਫ਼ੀਸਦੀ ਤੇ ਅਰਮਾਨ ਸਿੰਘ 89.4 ਫ਼ੀਸਦੀ ਅੰਕ ਪ੍ਰਰਾਪਤ ਕਰ ਕੇ ਦੂਜੇ ਸਥਾਨ ਤੇ ਤੀਜੇ ਸਥਾਨ 'ਤੇ ਰਹੇ।

ਸਾਇੰਸ ਨਾਲ ਸਬੰਧਤ ਵਿਦਿਆਰਥੀਆਂ 'ਚੋਂ ਮਹਿਕਪ੍ਰਰੀਤ ਕੌਰ 96 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੇ। ਇਸੇ ਤਰ੍ਹਾਂ ਦਲਜੋਤ ਕੌਰ 94.6 ਫ਼ੀਸਦੀ ਤੇ ਗੁਰਲੀਨ ਕੌਰ 94.4 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਦੂਜੇ ਸਥਾਨ ਤੇ ਤੀਜੇ ਸਥਾਨ 'ਤੇ ਰਹੇ। ਆਰਟਸ ਵਿਸ਼ੇ ਦੇ ਵਿਦਿਆਰਥੀਆਂ 'ਚੋਂ ਕੋਰੀਨ ਖਾਨ 95.8 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੇ ਤੇ ਸੁਖਮਨਦੀਪ ਕੌਰ 95.2 ਫੀਸਦੀ ਤੇ ਸਿਮਰਨ ਕੌਰ ਨੇ 94.4 ਫੀਸਦੀ ਅੰਕ ਪ੍ਰਰਾਪਤ ਕਰ ਕੇ ਦੂਜੇ ਸਥਾਨ ਤੇ ਤੀਜੇ ਸਥਾਨ 'ਤੇ ਰਹੇ। ਸਕੂਲ ਪਿੰ੍ਸੀਪਲ ਡਾ. ਪਰਮਿੰਦਰ ਕੋਰ ਮੰਡੇਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।