ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਕਾਮ ਸਮੈਸਟਰ ਦੂਜਾ ਦੇ ਨਤੀਜੇ 'ਚ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਝਾੜ ਸਾਹਿਬ ਜੋ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ, ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਰਾਪਤ ਕਰਕੇ ਆਪਣੀ ਸੰਸਥਾ ਦਾ ਮਾਣ ਵਧਾਇਆ ਹੈ। ਬੀਕਾਮ ਸਮੈਸਟਰ ਦੂਜਾ ਦਾ ਸਮੁੱਚਾ ਨਤੀਜਾ 100 ਫੀਸਦੀ ਰਿਹਾ। ਨਤੀਜੇ 'ਚ ਕਾਲਜ ਦੀ ਵਿਦਿਆਰਥਣ ਹਮਨਿੰਦਰ ਕੌਰ ਨੇ 91.66 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਰਾਪਤ ਕੀਤਾ ਜਦਕਿ ਹਰਸ਼ਪ੍ਰਰੀਤ ਕੌਰ ਨੇ 91.55 ਫ਼ੀਸਦੀ ਤੇ ਸੁਮਨਦੀਪ ਕੌਰ ਨੇ 91.21 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਰਾਪਤ ਕੀਤਾ। ਪਿੰ੍ਸੀਪਲ ਡਾ. ਰਜਿੰਦਰ ਕੌਰ ਨੇ ਕਾਮਰਸ ਵਿਭਾਗ ਦੇ ਮੁਖੀ ਡਾ. ਰੁਪਿੰਦਰ ਕੌਰ, ਨਵਜੋਤ ਕੌਰ, ਪਰਮਪ੍ਰਰੀਤ ਕੌਰ, ਵਿਦਿਆਰਥਣਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਸ਼ੁਭ ਇੱਛਾਵਾਂ ਦਿੰਦੇ ਹੋਏ ਕਿਹਾ ਇਹ ਸੰਸਥਾ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਸਦਾ ਹੀ ਯਤਨਸ਼ੀਲ ਰਹਿੰਦੀ ਹੈ ਤੇ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਸਾਡੀਆਂ ਵਿਦਿਆਰਥਣਾਂ ਭਵਿੱਖ 'ਚ ਵੀ ਇਸੇ ਤਰ੍ਹਾਂ ਦਿ੍ੜ ਲਗਨ ਤੇ ਮਿਹਨਤ ਸਦਕਾ ਵਧੀਆ ਨਤੀਜੇ ਪ੍ਰਰਾਪਤ ਕਰਕੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ ਤੇ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਆਪਣੇ ਪੈਰਾਂ 'ਤੇ ਖੜ੍ਹੀਆਂ ਹੋਣਗੀਆਂ।