ਕੌਸ਼ਲ ਮੱਲ੍ਹਾ, ਹਠੂਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐੱਮਏ ਭਾਗ ਦੂਜਾ ਵਿਚ ਸ਼੍ਰੀ ਰਾਮ ਕਾਲਜ ਡੱਲਾ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ। ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ ਨੇ ਦੱਸਿਆ ਜਸਵਿੰਦਰ ਕੌਰ ਨੇ 75 ਫ਼ੀਸਦੀ ਅੰਕ, ਮਨਦੀਪ ਸਿੰਘ 70 ਫ਼ੀਸਦੀ ਤੇ ਸਿਮਰਨਜੀਤ ਸਿੰਘ ਨੇ 69.56 ਫ਼ੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਦੇ ਪਿੰ੍ਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੁਜੀਸ਼ਨਾਂ ਪ੍ਰਰਾਪਤ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਪ੍ਰਭਜੀਤ ਸਿੰਘ ਅੱਚਰਵਾਲ, ਕਿਰਨਜੀਤ ਸਿੰਘ, ਪਰਮਿੰਦਰ ਕੌਰ, ਹਰਵਿੰਦਰ ਸ਼ਰਮਾ ਤੇ ਵਿਦਿਆਰਥੀ ਹਾਜ਼ਰ ਸਨ।