ਚੇਤ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਮਨਾਇਆ
ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Sat, 14 Mar 2026 06:22 PM (IST)
Updated Date: Sun, 15 Mar 2026 04:10 AM (IST)

ਫ਼ੋਟੋ ਨੰਬਰ-4 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਨਾਨਕਸ਼ਾਹੀ ਸੰਮਤ 557 ਅਨੁਸਾਰ ਚੇਤ ਮਹੀਨੇ ਮੌਕੇ ਦੇਸੀ ਨਵਾਂ ਸਾਲ ਤੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ ਤੇ ਮੀਤ ਪ੍ਰਧਾਨ ਮਲਕੀਤ ਸਿੰਘ ਅਨੁਸਾਰ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਸਨ। ਜਿਸ ’ਚ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ, ਭਾਈ ਨਵਦੀਪ ਸਿੰਘ ਲੁਧਿਆਣਾ ਵਾਲੇ, ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਬੀਬੀ ਰਵਿੰਦਰ ਕੌਰ ਖ਼ਾਲਸਾ ਤਰਨਤਾਰਨ ਵਾਲੇ ਦੇ ਜਥਿਆਂ ਨੇ ਕੀਰਤਨ ਕਰ ਕੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਕਥਾਵਾਚਕ ਭਾਈ ਵਿਰਸਾ ਸਿੰਘ ਵੱਲੋਂ ਆਈ ਹੋਈ ਸੰਗਤ ਨੂੰ ਗੁਰਬਾਣੀ ਦਾ ਉਚਾਰਨ ਕਰ ਕੇ ਗੁਰੂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਆਦਿ ਹਾਜ਼ਰ ਸਨ।