ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
Publish Date: Sat, 16 May 2026 06:34 PM (IST)
Updated Date: Sat, 16 May 2026 06:36 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਵਿਖੇ ਬੀਤੇ ਦਿਨ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਕੀਰਤਨ ਦੀ ਹਾਜ਼ਰੀ ਵੱਖ-ਵੱਖ ਰਾਗੀ ਜਥਿਆਂ ਵੱਲੋਂ ਭਰੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਈ ਉਮਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਆਨੰਦਮਈ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਜੇਠ ਮਹੀਨੇ ਦੀ ਮਹੱਤਤਾ ਅਤੇ ਗੁਰੂ ਘਰ ਦੀ ਮਹਿਮਾ ਬਾਰੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਵੱਲੋਂ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ , ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰਪਾਲ ਸਿੰਘ ਚਾਵਲਾ ਵੀ ਗੁਰੂ ਘਰ ਨਤਮਸਤਕ ਹੋਏ।