ਲੋਕ ਗੀਤ, ਰਚਨਾਤਮਕ ਨਾਚ, ਸੁਗਮ ਸੰਗੀਤ ਅਤੇ ਸਮੂਹ ਗਾਨ ਦੇ ਮੁਕਾਬਲਿਆਂ ਨਾਲ ਯੁਵਕ ਮੇਲੇ ਦਾ ਦੂਜਾ ਪੜਾਅ ਸ਼ੁਰੂ
ਲੋਕ ਗੀਤ, ਰਚਨਾਤਮਕ ਨਾਚ, ਸੁਗਮ ਸੰਗੀਤ ਅਤੇ ਸਮੂਹ ਗਾਨ ਦੇ ਮੁਕਾਬਲਿਆਂ ਨਾਲ ਯੁਵਕ ਮੇਲੇ ਦਾ ਦੂਜਾ ਪੜਾਅ ਸ਼ੁਰੂ
Publish Date: Wed, 03 Dec 2025 08:05 PM (IST)
Updated Date: Wed, 03 Dec 2025 08:05 PM (IST)

-ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਿਮਾਂਸ਼ੂ ਜੈਨ, ਆਈਏਐਸ, ਡਿਪਟੀ ਕਮਿਸ਼ਨਰ, ਲੁਧਿਆਣਾ ਫੋਟੋ ਨੰਬਰ-17,18,19,21 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਬੁੱਧਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ 14ਵੇਂ ਯੁਵਕ ਮੇਲੇ (ਯੁਵਾ ਤਰੰਗ) ਦਾ ਦੂਸਰਾ ਪੜਾਅ ਸ਼ੁਰੂ ਹੋਇਆ ਜਿਸ ਵਿੱਚ ਸਟੇਜ ’ਤੇ ਕੀਤੀਆਂ ਜਾਣ ਵਾਲੀਆਂ ਪੇਸ਼ਕਾਰੀਆਂ ਦਾ ਮੰਚਨ ਕੀਤਾ ਗਿਆ। ਹਿਮਾਂਸ਼ੂ ਜੈਨ, ਆਈਏਐਸ, ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਯੁਵਕ ਮੇਲੇ ਦਾ ਰਸਮੀ ਉਦਘਾਟਨ ਕੀਤਾ। ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਜਾਣਕਾਰੀ ਦਿੱਤੀ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਪਣੀ ਕਲਾ ਦਾ ਮੁਜ਼ਾਹਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨ ਕਮੇਟੀਆਂ ਨੇ ਯੁਵਕ ਮੇਲੇ ਨੂੰ ਸਫ਼ਲ ਬਨਾਉਣ ਵਿਚ ਦਿਨ ਰਾਤ ਮਿਹਨਤ ਕੀਤੀ ਹੈ। ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਯੂਨੀਵਰਸਿਟੀ ਵੈਟਰਨਰੀ ਵਿਗਿਆਨ ਦੇ ਖੇਤਰ ਵਿੱਚ ਜ਼ਿਕਰਯੋਗ ਕਾਰਜ ਕਰ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਵੀ ਸਰਾਹਿਆ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਵਿਦਿਆਰਥੀ ਹੋਣ ਦੇ ਬਾਵਜੂਦ ਉਹ ਉੱਚ ਕਲਾਤਮਕ ਖੂਬੀਆਂ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਖਤ ਮਿਹਨਤ ਅਤੇ ਸਮਰਪਣ ਭਾਵ ਨਾਲ ਆਪਣੀ ਜ਼ਿੰਦਗੀ ਦੇ ਟੀਚਿਆਂ ਵੱਲ ਵਧਣ, ਸਫ਼ਲਤਾ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ। ਜਸਦੇਵ ਸਿੰਘ ਸੇਖੋਂ, ਸਹਾਇਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਅਤੇ ਡਾ. ਪਰਵੇਂਦਰ ਸ਼ੇਰੋਂ, ਨਿਰਦੇਸ਼ਕ ਅਟਾਰੀ ਬਤੌਰ ਪਤਵੰਤੇ ਮਹਿਮਾਨ ਸਮਾਰੋਹ ਵਿੱਚ ਸ਼ਾਮਿਲ ਹੋਏ। ਡਾ. ਜਤਿੰਦਰ ਪਾਲ ਸਿੰਘ ਗਿੱਲ, ਵਾਈਸ ਚਾਂਸਲਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ’ਤੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਸਵਾਰਨ ਲਈ ਬਹੁਤ ਸੁਚੱਜਾ ਮੌਕਾ ਮਿਲਦਾ ਹੈ। ਉਨ੍ਹਾਂ ਇਸ ਗੱਲ ’ਤੇ ਜੋਰ ਦਿੱਤਾ ਕਿ ਹਰੇਕ ਵਿਦਿਆਰਥੀ ਕਿਸੇ ਨਾ ਕਿਸੇ ਕਲਾਤਮਕ ਗਤੀਵਿਧੀ ਵਿੱਚ ਜਰੂਰ ਹਿੱਸਾ ਲਵੇ। -‘ਮੰਡੇਰ ਬ੍ਰਦਰਜ਼’ ਗਰੁੱਪ ਦੀ ਗਾਇਕੀ ਨੇ ਕੀਲੇ ਸਰੋਤੇ ਸਮਾਗਮ ਵਿੱਚ ‘ਮੰਡੇਰ ਬਰਦਰਜ਼’ ਗਰੁੱਪ ਨੇ ਆਪਣੀ ਲੋਕ ਗਾਇਨ ਸ਼ੈਲੀ ਨਾਲ ਗਾਇਕੀ ਦਾ ਪ੍ਰਦਰਸ਼ਨ ਕਰਦੇ ਹੋਏ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਅੱਜ ਦੇ ਦਿਨ ਲੋਕ ਗੀਤ, ਰਚਨਾਤਮਕ ਨਾਚ, ਸੁਗਮ ਸੰਗੀਤ ਅਤੇ ਸਮੂਹ ਗਾਨ (ਭਾਰਤੀ) ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਪੀਏਯੂ ਦੇ ਖੁੱਲ੍ਹੇ ਮੰਚ ’ਤੇ ਕਰਵਾਏ ਗਏ ਸਨ। ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਨਾਲ ਪੀਏਯੂ ਤੋਂ ਵੀ ਵੱਡੀ ਗਿਣਤੀ ਵਿੱਚ ਮੋਹਤਬਰ ਸਖ਼ਸ਼ੀਅਤਾਂ ਨੇ ਯੁਵਕ ਮੇਲੇ ’ਚ ਸ਼ਿਰਕਤ ਕੀਤੀ। -ਅੱਜ ਹੋਣਗੇ ਮਾਈਮ, ਸਕਿੱਟ, ਇਕਾਂਗੀ ਨਾਟਕ ਅਤੇ ਮਿਮਿਕਰੀ ਦੇ ਮੁਕਾਬਲੇ ਡਾ. ਸਰਵਪ੍ਰੀਤ ਸਿੰਘ ਘੁੰਮਣ, ਪ੍ਰਬੰਧਕੀ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਅੱਜ ( 4 ਦਸੰਬਰ ) ਪੀਏਯੂ ਦੇ ਇਸੇ ਮੰਚ ’ਤੇ ਮਾਈਮ, ਸਕਿੱਟ, ਇਕਾਂਗੀ ਨਾਟਕ ਅਤੇ ਮਿਮਿਕਰੀ ਦੇ ਮੁਕਾਬਲੇ ਸਵੇਰੇ 9 ਵਜੇ ਤੋ ਸ਼ੁਰੂ ਹੋਣਗੇ। ਡਾ. ਘੁੰਮਣ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਵੀ ਦੱਸਿਆ। ਨਤੀਜੇ ਲੋਕ ਗੀਤ 1.ਜਸਲੀਨ ਜੌਹਲ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ 2.ਸੁਨੇਹਾ ਮੰਡਲ, ਕਾਲਜ ਆਫ ਫ਼ਿਸ਼ਰੀਜ਼ 3.ਅੰਕੇਸ਼, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ ਰਚਨਾਤਮਕ ਨਾਚ 1.ਅਨਵੀ ਮਹਾਜਨ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ 2.ਏਕਮਜੋਤ ਕੌਰ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ 3.ਸਾਨਵੀ ਭਾਟੀਆ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ 3.(ਬਰੈਕਟਿਡ) ਕਸ਼ਿਸ਼ ਪਵਾਰ, ਕਾਲਜ ਆਫ ਵੈਟਰਨਰੀ ਸਾਇੰਸ, ਲੁਧਿਆਣਾ