ਸਾਈਕਲ ਯਾਤਰਾ ਦਾ ਗੁ. ਪ੍ਰਬੰਧਕ ਕਮੇਟੀਆਂ ਤੇ ਮੰਦਰ ਸਭਾਵਾਂ ਨੇ ਕੀਤਾ ਸਵਾਗਤ
ਸ਼ਹੀਦੀ ਸ਼ਤਾਬਦੀ ਸਾਈਕਲ ਯਾਤਰਾ ਦਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਮੰਦਰ ਸਭਾਵਾਂ ਨੇ ਕੀਤੇ ਨਿੱਘਾ ਸਵਾਗਤ
Publish Date: Tue, 18 Nov 2025 11:25 PM (IST)
Updated Date: Wed, 19 Nov 2025 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਬੀਤੀ ਰਾਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਪਹੁੰਚ ਰਾਤ ਵਿਸ਼ਰਾਮ ਤੋਂ ਬਾਅਦ ਸਵੇਰੇ ਅਗਲੇ ਪੜਾਓ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਵੱਲੋਂ ਮਨਜੀਤ ਸਿੰਘ ਜੀਕੇ ਅਤੇ ਉਨ੍ਹਾਂ ਨਾਲ ਆਏ ਯਾਤਰੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਜੀਪੀਸੀ ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ ਵੀ ਹਾਜਰ ਸਨ। ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਅਰਜਨ ਦੇਵ ਸਿੰਘ ਸਭਾ ਐੱਚਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਰਪ੍ਰੀਤ ਸਿੰਘ ਬੇਦੀ. ਇੰਦਰਜੀਤ ਸਿੰਘ ਸਾਹਾਨੀ, ਗੁਰਦੀਪ ਸਿੰਘ ਲੀਲ ਰਵਿੰਦਰ ਸਿੰਘ ਬੇਦੀ, ਰਤਨ ਕਮਾਲਪੁਰੀ ਵੀ ਹਾਜਰ ਸਨ, ਭਾਈ ਰਣਧੀਰ ਸਿੰਘ ਨਗਰ ਦੁਰਗਾ ਮਾਤਾ ਮੰਦਿਰ ਵਿਖੇ ਯਾਤਰਾ ਦੇ ਪਹੁੰਚਣ ਦੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸ਼ਰਮਾ ਕਿੰਦਾ, ਸ਼ਮਸ਼ੇਰ ਸਿੰਘ ਬਖਸ਼ੀ, ਜਗਦੀਸ਼ ਕਥੂਰੀਆ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਦਿੱਲੀ ਤੋਂ ਸ਼ੁਰੂ ਹੋਈ ਸ਼ਹੀਦੀ ਸ਼ਤਾਬਦੀ ਨੂੰ ਸਮ੍ਰਪਿਤ ਸਾਈਕਲ ਯਾਤਰਾ ਦਾ ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਵਿਖੇ ਪਹੁੰਚਣ ’ਤੇ ਜੈਕਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ ਗਿਆ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਤਰਾ ਵਿੱਚ ਸ਼ਾਮਿਲ ਪਤਵੰਤ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੰਗਰਾਂ ਚ ਡਰਾਈ ਫਰੂਟ ਵੰਡਿਆ ਗਿਆ। ਇਸ ਮੌਕੇ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ, ਜਨ. ਸੈਕਟਰੀ ਡਾ. ਗੁਰਪ੍ਰੀਤ ਸਿੰਘ ਬਜਾਜ, ਐਗਜੈਕਟਿਵ ਮੈਂਬਰ ਜਗਦੀਪ ਸਿੰਘ ਨੀਲੂ, ਤਜਿੰਦਰ ਪਾਲ ਸਿੰਘ ਵਾਲੀਆ, ਸਰਬਜੀਤ ਸਿੰਘ ਮੋਨੂੰ ,ਕਮੀਕਰ ਸਿੰਘ ਹਾਜ਼ਰ ਸਨ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਭਾਈ ਰਣਧੀਰ ਸਿੰਘ ਨਗਰ ਦੇ ਗੁਰਦੁਆਰਾ ਸਿੰਘ ਸਭਾ ਈ ਬਲਾਕ ਵਿਖੇ ਯਾਤਰਾ ਦੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਤਿਆਪਾਲ ਸਿੰਘ ਗੋਲਡੀ, ਗੁਲਬਰ ਸਿੰਘ ਗੁੱਲੂ, ਸੁਰਿੰਦਰ ਸਿੰਘ ਕੀਵੀ, ਪ੍ਰਭਜੋਤ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ. ਪਰਮਜੀਤ ਸਿੰਘ, ਮਨਮੋਹਨ ਸਿੰਘ ਮਣੀ, ਰਵਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ।