ਸੁਸ਼ੀਲ ਕੁਮਾਰ ਸ਼ਸ਼ੀ , ਲੁਧਿਆਣਾ : ਕਰਾਈਮ ਬਰਾਂਚ - 1 ਦੀ ਟੀਮ ਨੇ 100 ਗ੍ਰਾਮ ਹੈਰੋਇਨ ਸਮੇਤ ਪਿੰਡ ਦਾਦ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪੱਖੋਵਾਲ ਰੋਡ ਤੇ ਮੌਜੂਦ ਸੀ ,ਇਸੇ ਦੌਰਾਨ ਮੁਲਜ਼ਮ ਬਲਵਿੰਦਰ ਸਿੰਘ ਪਿੰਡ ਦਾਦ ਵੱਲੋਂ ਆਉਂਦਾ ਦਿਖਾਈ ਦਿੱਤਾ । ਸ਼ੱਕ ਦੀ ਬਿਨਾਅ ਤੇ ਪੁਲਿਸ ਨੇ ਰੋਕ ਕੇ ਜਦ ਬਲਵਿੰਦਰ ਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਐੱਫ ਆਈ ਆਰ ਦਰਜ ਕਰ ਲਈ ਗਈ ਹੈ। ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤਫ਼ਤੀਸ਼ ਦੇ ਦੌਰਾਨ ਮੁਲਜ਼ਮ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ।

Posted By: Jaswinder Duhra