ਜੈਕਾਰਿਆਂ ਦੀ ਗੂੰਜ ਨਾਲ ਦੋ ਰੋਜ਼ਾ ਸਮਾਗਮ ਦੀ ਸਮਾਪਤੀ
ਜੈਕਾਰਿਆਂ ਦੀ ਗੂੰਜ ਨਾਲ ਦੋ ਰੋਜ਼ਾ ਸਮਾਗਮ ਦੀ ਸਮਾਪਤੀ
Publish Date: Sun, 01 Mar 2026 07:00 PM (IST)
Updated Date: Sun, 01 Mar 2026 07:01 PM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਸ਼ਹੀਦ ਭਾਈ ਤਾਰੂ ਸਿੰਘ ਨੌਜਵਾਨ ਸਭਾ ਸ਼ਿਮਲਾਪੁਰੀ ਅਤੇ ਸਮੂਹ ਮਹੱਲਾ ਨਿਵਾਸੀ ਸੰਗਤ ਵੱਲੋਂ ਦੋ ਰੋਜ਼ਾ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਮਾਗਮ ਜੈਕਾਰਿਆਂ ਦੀ ਗੂੰਜ ਨਾਲ ਸਮਾਪਤ ਹੋਇਆ ਜਿਸ ਵਿਚ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਹੁਸ਼ਿਆਰਪੁਰ, ਬਾਬਾ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਮਨਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਜੈਪਰੇ ਵਾਲੇ ਮਹਾਂਪੁਰਸ਼ਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਲੜ ਲਾਇਆ ਗਿਆ। ਇਸ ਮੌਕੇ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਕਿਹਾ ਕਿ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਕਦੇ ਵੀ ਅਜਾਈਂ ਨਹੀਂ ਜਾਂਦੀਆਂ। ਸੰਤ ਬਾਬਾ ਕੁਲਵਿੰਦਰ ਸਿੰਘ ਕੰਗਮਾਈ ਹੁਸ਼ਿਆਰਪੁਰ ਵਾਲਿਆਂ ਨੇ ਕਿਹਾ ਕਿ ਸ਼ਹੀਦ ਇਤਿਹਾਸ ਦੇ ਮਹਾਂਨਾਇਕ ਤੇ ਕੌਮਾਂ ਲਈ ਪ੍ਰੇਰਣਾ ਸਰੋਤ ਹੁੰਦੇ ਹਨ। ਸੰਤ ਬਾਬਾ ਅਮਰਜੀਤ ਸਿੰਘ ਗਾਲਿਬ ਅਤੇ ਬਾਬਾ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਚੱਪਾ-ਚੱਪਾ ਧਰਤੀ ‘ਤੇ ਸਿੱਖ ਯੋਧਿਆਂ ਦਾ ਲਹੂ ਦਿਖਾਈ ਦਿੰਦਾ ਹੈ। ਸੰਤ ਬਾਬਾ ਸੁਖਵਿੰਦਰ ਸਿੰਘ ਜੈਪੁਰੇ ਵਾਲਿਆ ਨੇ ਕਿਹਾ ਕਿ ਸਾਡੇ ਧਰਮ ‘ਚ ਗੁਰੂ ਸਾਹਿਬਾਨਾਂ ਤੋਂ ਬਾਅਦ ਸ਼ਹੀਦਾਂ ਨੂੰ ਸਤਿਕਾਰ ਹਾਸਲ ਹੈ। ਇਸ ਸਮਾਗਮ ਵਿੱਚ ਹਲਕਾ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ,ਜਗਬੀਰ ਸਿੰਘ ਸੋਖੀ, ਰਖਵਿਦਰ ਸਿੰਘ ਗਾਬੜੀਆ, ਕੁਲਵੰਤ ਸਿੰਘ ਸਿੱਧੂ ਵਿਧਾਇਕ, ਹਰਵਿੰਦਰ ਸਿੰਘ ਕਲੇਰ, ਮਨਦੀਪ ਕੌਰ ਕਲੇਰ, ਸਿਮਰਜੀਤ ਸਿੰਘ ਬੈਂਸ, ਨੰਬਰਦਾਰ ਮਨਜੀਤ ਸਿੰਘ ਸ਼ਿਮਲਾਪੁਰੀ ਆਦਿ ਨਤਮਸਤਕ ਹੋਏ ਅਤੇ ਆਪਣੀ ਆਪਣੀਆਂ ਹਾਜ਼ਰੀਆਂ ਲਗਵਾਈਆਂ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰ ਅੰਮ੍ਰਿਤ ਪਾਲ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਵੱਲੋਂ ਆਏ ਹੋਏ ਮਹਾਂਪੁਰਸ਼ਾਂ ਅਤੇ ਸੇਵਾਦਾਰਾਂ ਅਤੇ ਪਤਵੰਤੇ ਸੱਜਣਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਵੀ ਕੀਤਾ ਗਿਆ। ਇਨ੍ਹਾਂ ਦੋ ਦਿਨਾਂ ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ, ਗੁਰ ਅੰਮ੍ਰਿਤ ਪਾਲ ਸਿੰਘ ਸ਼ੇਰਾ, ਰਾਜੀਵ ਸਿੰਘੀ, ਕਰਮਜੀਤ ਸਿੰਘ, ਸਨੀ ਪੰਡਿਤ, ਹਰਦੇਵ ਸਿੰਘ, ਰਵਿੰਦਰ ਸਿੰਘ ਰਵੀ,ਹਰਜੋਤ ਸਿੰਘ, ਹਨੀ, ਸੰਜੀਵ ਕੁਮਾਰ, ਸਵਰਾਜ ਸਿੰਘ ਸੋਨਾ, ਹਰਵਿੰਦਰ ਸਿੰਘ ਹੀਰਾ, ਲਖਵੀਰ ਸਿੰਘ ਲੱਖਾ, ਕੁਲਜੀਤ ਸਿੰਘ, ਕਰਨਵੀਰ ਸਿੰਘ ,ਹਰਮੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਪਿੰਦਰ, ਸਰਪੰਚ ਕੁਲਬੀਰ ਸਿੰਘ, ਨਿਹੰਗ ਸੁਖਦੇਵ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।