- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਵਿੱਚ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

-ਭਾਈ ਰਵਿੰਦਰ ਸਿੰਘ ਸਮੇਤ ਕਈ ਜੱਥੇ ਕੀਰਤਨ ਰਾਹੀਂ ਸੰਗਤ ਨੂੰ ਕਰਨਗੇ ਨਿਹਾਲ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ’ਚ ਕਰਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਸਮਾਗਮ ਦੀਆਂ ਤਿਆਰੀਆਂ ਤੇ ਸੇਵਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਦੁਆਰਾ ਦਸਮੇਸ਼ ਸਿੰਘ ਸਭਾ ਦੇ ਪ੍ਰਧਾਨ ਤਜਿੰਦਰ ਪਾਲ ਸਿੰਘ, ਜਨਰਲ ਸਕੱਤਰ ਗੁਲਸ਼ਨ ਸਿੰਘ ਬੁੱਟਰ, ਦਸਮੇਸ਼ ਸੇਵਾ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ, ਜਨਰਲ ਸਕੱਤਰ ਮਨਮੋਹਨ ਸਿੰਘ ਮੋਹਣੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ 18 ਸਤੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਰਵਿੰਦਰ ਸਿੰਘ, ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਨਜੀਤ ਸਿੰਘ ਦਾ ਕੀਰਤਨ ਜੱਥਾ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਕਥਾ ਤੇ ਇਸਤਰੀ ਸਤਿਸੰਗ ਸਭਾ ਵੱਲੋਂ ਵੀ ਕੀਰਤਨ ਕੀਤਾ ਜਾਵੇਗਾ। ਪ੍ਰੋਗਰਾਮ ਦੇ ਇੰਚਾਰਜ ਮਨਮੋਹਨ ਸਿੰਘ ਮੋਹਣੀ ਨੇ ਦੱਸਿਆ ਕਿ ਵੱਖ-ਵੱਖ ਸੇਵਾ ਸੁਸਾਇਟੀਆਂ ਵੱਲੋਂ ਸਮਾਗਮ ਦੌਰਾਨ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀਆਂ ਡਿਊਟੀਆਂ ਲਾਈਆਂ ਹਨ। ਸੰਗਤ ਨੂੰ ਸੱਦੇ ਪੱਤਰ ਵੀ ਦਿੱਤੇ ਜਾ ਰਹੇ ਹਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਮੋਹਣੀ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੇ ਆਪਣੇ ਘਰਾਂ ਦੇ ਬਾਹਰ ਦੀਪਮਾਲਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮ ’ਚ ਪਹੁੰਚ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਸਮਾਗਮ ਨੂੰ ਸਫਲ ਬਣਾਉਣ ਲਈ ਗੁਰਿੰਦਰ ਪਾਲ ਸਿੰਘ ਪੱਪੂ ਦੀ ਟੀਮ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਵੇਗਾ।ਮੀਟਿੰਗ ਵਿੱਚ ਅਵਤਾਰ ਸਿੰਘ ਰਾਜਗੁਰੂ, ਨਗਿੰਦਰ ਸਿੰਘ ਖਾਲਸਾ, ਮਹਿੰਦਰ ਪਾਲ ਸਿੰਘ ਪਾਹਾਵਾ, ਰਤਨ ਸਿੰਘ ਕਮਾਲਪੁਰੀ, ਡੀਐੱਸਪੀ ਭੱਠਲ, ਗੁਰਚਰਨ ਸਿੰਘ ਮਿੰਟਾਂ, ਹਰਭਜਨ ਸਿੰਘ, ਗੁਰਿੰਦਰ ਸਿੰਘ ਰਸੀਆ, ਸਤਨਾਮ ਸਿੰਘ, ਹਰਜੀਤ ਸਿੰਘ, ਸੁਮਿਤ ਪਾਲ ਸਿੰਘ ਰਾਜਾਨ, ਬਲਜਿੰਦਰ ਸਿੰਘ ਮਠਾੜੂ, ਦਲੀਪ ਸਿੰਘ, ਨਰਾਇਣ ਸਿੰਘ ਦੋਲੋ, ਗੁਰਵਿੰਦਰ ਸਿੰਘ ਰੰਧਾਵਾ, ਰਜਿੰਦਰ ਸਿੰਘ ਮਿੰਨੀ, ਜਸਬੀਰ ਸਿੰਘ ਰਿੰਪੀ, ਭੁਪਿੰਦਰ ਸਿੰਘ ਡਿੰਪਲ, ਬਲਵਿੰਦਰ ਸਿੰਘ ਮੰਗੂ ਤੇ ਨਰਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਸੁਸਾਇਟੀਆਂ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ’ਚ ਹਾਜ਼ਰ ਸਨ।