ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਰੂਹ ਨੂੰ ਦਿੰਦੀ ਹੈ ਸਕੂਨ : ਭੁਪਿੰਦਰ ਸਿੰਘ
ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਰੂਹ ਨੂੰ ਪ੍ਰਦਾਨ ਕਰਦੀ ਹੈ ਸਕੂਨ- ਭੁਪਿੰਦਰ ਸਿੰਘ
Publish Date: Sun, 24 May 2026 10:03 PM (IST)
Updated Date: Mon, 25 May 2026 04:14 AM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਵਿਅਕਤੀ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਮੀਤ ਸਿੰਘ ਡੰਗ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।