ਸੀਵਰੇਜ ਤੇ ਸੜਕਾਂ ਦੀ ਹਾਲਤ ਤੋਂ ਜ਼ੋਨਲ ਕਮਿਸ਼ਨਰ ਨੂੰ ਜਾਣੂ ਕਰਵਾਇਆ
ਸੀਵਰੇਜ ਤੇ ਸੜਕਾਂ ਦੀ ਖ਼ਸਤਾ ਹਾਲਤ ਤੋਂ ਜੋਨਲ ਕਮਿਸ਼ਨਰ ਨੂੰ ਜਾਣੂ ਕਰਵਾਇਆ
Publish Date: Wed, 06 May 2026 07:52 PM (IST)
Updated Date: Thu, 07 May 2026 04:12 AM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਸ਼ਹਿਰ ਨਿਵਾਸੀਆਂ ਦਾ ਇੱਕ ਵਫ਼ਦ ਸ੍ਰੋਮਣੀ ਪੰਥਕ ਦਲ ਦੇ ਪ੍ਰਧਾਨ ਸੁਰਿੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਨਗਰ ਨਿਗਮ ਜੋਨ-ਸੀ ਦੇ ਜੋਨਲ ਕਮਿਸ਼ਨਰ ਗੁਰਪਾਲ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਮੰਗ ਪੱਤਰ ਸਬੰਧੀ ਜਾਣਕਾਰੀ ਦਿੰਦੇ ਹੋਏ ਸਹੋਤਾ ਨੇ ਦੱਸਿਆ ਕਿ ਨਗਰ ਨਿਗਮ ਜੋਨ-ਸੀ ਅਧੀਨ ਪੈਂਦੇ ਗਿੱਲ ਰੋਡ ਏਰੀਏ ਜਿਨ੍ਹਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਅਤੇ ਸੜਕਾਂ ਦੀ ਹਾਲਤ ਬਹੁਤ ਹੀ ਖ਼ਰਾਬ ਹੈ। ਉਨ੍ਹਾਂ ਦੱਸਿਆ ਕਿ ਜਿਸ ਨਾਲ ਇਲਾਕਾ ਵਾਸੀਆਂ ਅਤੇ ਆਉਣ ਜਾਣ ਵਾਲੇ ਭਾਰੀ ਵਾਹਨ ਚਾਲਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਹ ਏਰੀਆ ਕਾਰੋਬਾਰੀਆਂ ਅਤੇ ਇੰਡਸਟਰੀ ਦੇ ਗੜ੍ਹ ਚ ਹੈ। ਇਸ ਰਾਹ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਵਫਦ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਇਸ ਮੌਕੇ ਨਿਗਮ ਕਮਿਸ਼ਨਰ ਗੁਰਪਾਲ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇਗਾ। ਵਫਦ ਵਿੱਚ ਸੈਫ਼ ਅਲੀ ਖ਼ਾਨ, ਰਜੇਸ਼ ਕੁਮਾਰ, ਹਰਬੰਸ ਸਿੰਘ, ਰਮੇਸ਼ ਕੁਮਾਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।