- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਗੁਰਚਰਨ ਨਗਰ ਕਾਲੋਨੀ ਦੇ ਵਾਸੀ ਫੌਜਾ ਸਿੰਘ ਨੇ ਦੱਸਿਆ ਕਿ ਸਵੇਰ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਗੁਰਬਚਨ ਨਗਰ ਕਾਲੋਨੀ ਵਿੱਚ ਚੋਰਾਂ ਨੇ ਅੱਧੀ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਲਮਾਰੀ ਵਿੱਚੋਂ ਸੋਨਾ-ਚਾਂਦੀ, ਨਕਦੀ ਅਤੇ ਬੈਂਕ ਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰ ਲਏ। ਵਾਰਦਾਤ ਨੂੰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਅੰਜਾਮ ਦੇਣ ਦੀ ਗੱਲ ਸਾਹਮਣੇ ਆਈ ਹੈ।
ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਗੁਰਚਰਨ ਨਗਰ ਕਾਲੋਨੀ ਦੇ ਵਾਸੀ ਫੌਜਾ ਸਿੰਘ ਨੇ ਦੱਸਿਆ ਕਿ ਸਵੇਰ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਏ।
ਚੋਰਾਂ ਨੇ ਘਰ ਦੀ ਅਲਮਾਰੀ ਵਿੱਚੋਂ ਸੋਨਾ-ਚਾਂਦੀ ਅਤੇ ਬੈਂਕ ਦੀਆਂ 3-4 ਕਾਪੀਆਂ ਚੋਰੀ ਕਰ ਲਈਆਂ। ਇਸ ਤੋਂ ਇਲਾਵਾ ਮੁਲਜ਼ਮ ਏਟੀਐੱਮ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਅਤੇ ਬੈਂਕ ਦੀ ਚੈੱਕ ਬੁੱਕ ਵੀ ਆਪਣੇ ਨਾਲ ਲੈ ਗਏ। ਚੋਰਾਂ ਨੇ ਘਰ ਵਿੱਚ ਖੜ੍ਹੇ ਮੋਟਰਸਾਈਕਲ ਨਾਲ ਸਬੰਧਤ ਆਰਸੀ ਅਤੇ ਐੱਨਓਸੀ ਵੀ ਚੋਰੀ ਕਰ ਲਈ।
ਸ਼ਿਕਾਇਤਕਰਤਾ ਅਨੁਸਾਰ ਸਮਾਣਾ ਵਿਖੇ ਖਰੀਦੇ ਪਲਾਟ ਦੀ ਐੱਨਓਸੀ ਅਤੇ ਕਰੀਬ 4 ਹਜ਼ਾਰ ਰੁਪਏ ਦੀ ਨਕਦੀ ਵੀ ਚੋਰੀ ਹੋਈ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 305 ਅਤੇ 331(4) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਵਾਰਦਾਤ ਨਾਲ ਜੁੜੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।