ਸਰਕਾਰੀ ਹਾਈ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 3 ਪ੍ਰੋਜੈਕਟਰ ਤੇ ਕੀਮਤੀ ਸਾਮਾਨ ਚੋਰੀ
ਕਾਕੋਵਾਲ ਦੇ ਸਰਕਾਰੀ ਹਾਈ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਕੀਮਤੀ ਸਿੱਖਿਆ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰ ਸਕੂਲ ਵਿੱਚੋਂ ਤਿੰਨ ਪ੍ਰੋਜੈਕਟਰ, ਪੰਜ ਸੀਪੀਯੂ, ਛੇ ਕੀ-ਬੋਰਡ, ਛੇ ਮਾਊਸ, ਛੇ ਸਪੀਕਰ ਅਤੇ ਛੇ ਰਿਮੋਟ ਚੋਰੀ ਕਰਕੇ ਫਰਾਰ ਹੋ ਗਏ।
Publish Date: Thu, 30 Jul 2026 02:51 PM (IST)
Updated Date: Thu, 30 Jul 2026 02:55 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਕਾਕੋਵਾਲ ਦੇ ਸਰਕਾਰੀ ਹਾਈ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਕੀਮਤੀ ਸਿੱਖਿਆ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰ ਸਕੂਲ ਵਿੱਚੋਂ ਤਿੰਨ ਪ੍ਰੋਜੈਕਟਰ, ਪੰਜ ਸੀਪੀਯੂ, ਛੇ ਕੀ-ਬੋਰਡ, ਛੇ ਮਾਊਸ, ਛੇ ਸਪੀਕਰ ਅਤੇ ਛੇ ਰਿਮੋਟ ਚੋਰੀ ਕਰਕੇ ਫਰਾਰ ਹੋ ਗਏ।
ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਿਊ ਅਸ਼ੋਕ ਨਗਰ ਦੀ ਵਾਸੀ ਜਸਮਿੰਦਰ ਕੌਰ ਨੇ ਦੱਸਿਆ ਕਿ ਉਹ ਪਿੰਡ ਕਾਕੋਵਾਲ ਦੇ ਸਰਕਾਰੀ ਹਾਈ ਸਕੂਲ ਵਿੱਚ ਮੁੱਖ ਅਧਿਆਪਕਾ ਵਜੋਂ ਤਾਇਨਾਤ ਹੈ।
ਉਨ੍ਹਾਂ ਦੱਸਿਆ ਕਿ 1 ਜੂਨ ਤੋਂ 30 ਜੂਨ 2026 ਤੱਕ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਸਨ। ਜਦੋਂ ਜੁਲਾਈ ਨੂੰ ਸਕੂਲ ਖੋਲ੍ਹਿਆ ਗਿਆ ਅਤੇ ਕਲਾਸ ਰੂਮਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਉੱਥੋਂ ਤਿੰਨ ਪ੍ਰੋਜੈਕਟਰ, ਪੰਜ ਸੀਪੀਯੂ, ਛੇ ਕੀ-ਬੋਰਡ, ਛੇ ਮਾਊਸ, ਛੇ ਸਪੀਕਰ ਅਤੇ ਛੇ ਰਿਮੋਟ ਗਾਇਬ ਸਨ।
ਸ਼ਿਕਾਇਤ ਦੇ ਆਧਾਰ 'ਤੇ ਜੋਧੇਵਾਲ ਥਾਣਾ ਪੁਲਿਸ ਨੇ ਅਣਪਛਾਤੇ ਚੋਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਧਾਰਾਵਾਂ 331(4) ਅਤੇ 305 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਜਲਦੀ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।