ਸੁੰਨਾ ਘਰ ਦੇਖ ਚੋਰਾਂ ਦੇ ਖੁੱਲ੍ਹ ਗਏ ਭਾਗ : ਪਰਿਵਾਰ ਗਿਆ ਬਾਹਰ, ਪਿੱਛੋਂ ਨਕਦੀ ਤੇ ਗਹਿਣੇ ਸਮੇਟ ਕੇ ਹੋਏ ਫ਼ਰਾਰ
ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ ਅਤੇ 25 ਹਜਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਰਫੂ ਚੱਕਰ ਹੋ ਗਏ। ਉਧਰੋਂ ਹੀ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਬੀਰ ਰਾਜ ਨੇ ਦੱਸਿਆ ਕਿ ਪੁਲਿਸ ਨੇ ਏਤਿੰਦਰਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
Publish Date: Sat, 31 Jan 2026 02:51 PM (IST)
Updated Date: Sat, 31 Jan 2026 02:58 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਫੁੱਲਾਂਵਾਲ ਇਲਾਕੇ ਦੇ ਇੱਕ ਘਰ ਅੰਦਰ ਦਾਖਲ ਹੋਏ ਬਦਮਾਸ਼ਾਂ ਨੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸ ਮਾਮਲੇ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਫੁੱਲਾਂਵਾਲ ਦੇ ਵਾਸੀ ਏਤਿੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਤੋਂ ਬਾਹਰ ਗਏ ਸਨ।